ਸੰਗਰੂਰ (ਬੇਦੀ)- ਸ਼੍ਰੋਮਣੀ ਅਕਾਲੀ ਦਲ ਦੇ ਸੰਗਰੂਰ ਤੋਂ ਸਾਬਕਾ ਵਿਧਾਇਕ ਤੇ ਸੰਸਦੀ ਸਕੱਤਰ ਨੇ ਸਲਾਹਕਾਰ ਕਮੇਟੀ ਦੀ ਮੈਂਬਰੀ ਅਤੇ ਪਟਿਆਲਾ ਦੇ ਅਬਜਰਵਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਉਨ੍ਹਾਂ ਨੇ ਹੁਣ ਤੱਕ ਹਲਕਾ ਸੰਗਰੂਰ ਤੋਂ ਚੋਣ ਲੜੀ ਹੈ ਪਰ ਪਿਛਲੀਆਂ ਲੰਘੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਨੂੰ ਧੂਰੀ ਤੋਂ ਚੋਣ ਲੜਾਈ ਗਈ। ਜਿਸ ਦੌਰਾਨ ਸੰਗਰੂਰ ਹਲਕੇ ਦਾ ਕਾਫ਼ੀ ਨੁਕਸਾਨ ਹੋਇਆ।
ਇਹ ਵੀ ਪੜ੍ਹੋ- ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਪਿਛਲੇ ਦਿਨੀਂ ਪਾਰਟੀ ਵੱਲੋਂ ਹਲਕਾ ਇੰਚਾਰਜ ਕਿਸੇ ਹੋਰ ਨੂੰ ਲਗਾ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੰਗਰੂਰ ਹਲਕੇ ਤੋਂ ਸੇਵਾਦਾਰ ਬਣਕੇ ਡਿਊਟੀ ਨਿਭਾਉਂਦੇ ਰਹਿਣਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਮਾਲਵਾ ਤੋਂ ਦੋਆਬਾ ਪੁੱਜੀ, ਮਾਝਾ ਜ਼ੋਨ 'ਚ ਨਹੀਂ ਹੋਈ ਐਂਟਰੀ
NEXT STORY