ਲੁਧਿਆਣਾ (ਰਾਜ)- ਡੇਹਲੋਂ ਇਲਾਕੇ 'ਚ ਇਕ ਬੱਚੀ ਨਾਲ ਸਮੂਹਿਕ ਜਬਰ-ਜ਼ਨਾਹ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਹੁਣ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡਾਬਾ ਇਲਾਕੇ 'ਚ ਰਹਿਣ ਵਾਲੀ ਇਕ ਬੱਚੀ ਨਾਲ ਉਸ ਦੇ ਗੁਆਂਢੀ ਨੇ ਬਲਾਤਕਾਰ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- ਭਰਾ ਦੇ ਜਨਮਦਿਨ ਲਈ ਕੇਕ ਲੈਣ ਗਈ ਕੁੜੀ ਬਣ ਗਈ ਲੁਟੇਰਿਆਂ ਦਾ ਸ਼ਿਕਾਰ, ਖੋਹ ਲਏ ਮੋਬਾਇਲ ਤੇ ਨਕਦੀ
ਲਾਸ਼ ਨੂੰ ਕਮਰੇ 'ਚ ਛੱਡ ਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਦੇਰ ਸ਼ਾਮ ਜਦੋਂ ਪਰਿਵਾਰ ਵੱਲੋਂ ਬੱਚੀ ਦੀ ਭਾਲ ਕੀਤੀ ਜਾ ਰਹੀ ਸੀ ਤਾਂ ਉਸਦੀ ਲਾਸ਼ ਗੁਆਂਢੀ ਦੇ ਕਮਰੇ ਵਿੱਚ ਪਈ ਮਿਲੀ। ਜਿਸ ਤੋਂ ਬਾਅਦ ਸਾਰੇ ਉੱਚ ਅਧਿਕਾਰੀ ਅਤੇ ਥਾਣਾ ਡਾਬਾ ਦੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਦੇਰ ਰਾਤ ਤੱਕ ਕੋਈ ਵੀ ਪੁਲਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਸੀ।
ਦਰਅਸਲ ਬਾਪੂ ਮਾਰਕੀਟ ਦੇ ਕੋਲ ਰਹਿਣ ਵਾਲੀ 4 ਸਾਲ ਦੀ ਬੱਚੀ ਸਵੇਰੇ ਘਰ ਦੇ ਬਾਹਰ ਖੇਡ ਰਹੀ ਸੀ ਤੇ ਉਹ ਉਦੋਂ ਤੋਂ ਹੀ ਲਾਪਤਾ ਸੀ। ਪਰਿਵਾਰਕ ਮੈਂਬਰ ਉਸ ਦੀ ਭਾਲ ਕਰ ਰਹੇ ਸਨ, ਪਰ ਉਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਪਰਿਵਾਰ ਨੂੰ ਪਤਾ ਲੱਗਾ ਕਿ ਲੜਕੀ ਨੂੰ ਆਖਰੀ ਵਾਰ ਗੁਆਂਢ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨਾਲ ਦੇਖਿਆ ਗਿਆ ਸੀ। ਜਦੋਂ ਉਹ ਗੁਆਂਢੀ ਦੇ ਕਮਰੇ ਵਿੱਚ ਗਏ ਤਾਂ ਕਮਰੇ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਗੁਆਂਢੀ ਉੱਥੇ ਨਹੀਂ ਸੀ। ਜਦੋਂ ਉਸ ਦਾ ਕਮਰਾ ਖੋਲ੍ਹਿਆ ਗਿਆ ਤਾਂ ਅੰਦਰ ਬੱਚੀ ਦੀ ਲਾਸ਼ ਪਈ ਸੀ।
ਇਹ ਵੀ ਪੜ੍ਹੋ- 303 ਭਾਰਤੀਆਂ ਦੇ ਜਹਾਜ਼ 'ਚੋਂ ਵਾਪਸ ਆਏ ਨੌਜਵਾਨ ਨੇ ਖੋਲ੍ਹੇ ਵੱਡੇ ਰਾਜ਼, ਕਿਹਾ- 'ਡੌਂਕੀ ਲਈ ਨਹੀਂ, ਘੁੰਮਣ ਗਏ ਸੀ'
ਸੂਤਰਾਂ ਮੁਤਾਬਕ ਮੁਲਜ਼ਮਾਂ ਨੇ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ। ਪੁਲਸ ਟੀਮਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੇੜਛਾੜ ਕਰਨ ਤੋਂ ਰੋਕਿਆ ਤਾਂ ਨਸ਼ੇ 'ਚ ਟੱਲੀ ਵਿਅਕਤੀ ਨੇ ਭੈਣ-ਭਰਾ 'ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ
NEXT STORY