ਭਵਾਨੀਗੜ੍ਹ (ਕਾਂਸਲ)- ਸਥਾਨਕ ਸ਼ਹਿਰ ’ਚੋਂ ਲੰਘਦੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ਦੀ ਸਰਵਿਸ ਰੋਡ 'ਤੇ ਨਵੇਂ ਬੱਸ ਅੱਡੇ ਨਜ਼ਦੀਕ ਇਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਇਕ ਪੈਦਲ ਜਾ ਰਹੇ ਇਕ ਦਲਿਤ ਵਰਗ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਕੇਸ਼ਰ ਸਿੰਘ ਵਾਸੀ ਰਵੀਦਾਸ ਕਾਲੋਨੀ ਜਦੋਂ ਪਟਿਆਲਾ ਰੋਡ ਉਪਰ ਨਵੇ ਬੱਸ ਅੱਡੇ ਨਜ਼ਦੀਕ ਸਰਵਿਸ ਰੋਡ ’ਤੇ ਪੈਦਲ ਜਾ ਰਿਹਾ ਸੀ, ਤਾਂ ਉਥੇ ਲੰਘ ਰਹੇ ਟਰੱਕ ਦੀ ਲਪੇਟ ’ਚ ਆਉਣ ਕਾਰਨ ਉਹ ਗੰਭੀਰ ਰੂਪ ’ਚ ਜਖ਼ਮੀ ਹੋ ਗਿਆ।
ਇਹ ਵੀ ਪੜ੍ਹੋ- MP ਚੰਨੀ, ਰਾਜਾ ਵੜਿੰਗ ਸਣੇ ਪੰਜਾਬ ਦੇ ਸੀਨੀਅਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
ਉਸ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਸੰਗਰੂਰ ਵਿਖੇ ਰੈਫ਼ਰ ਕਰ ਦਿੱਤਾ ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਛਾਪਾ ਮਾਰ 5 ਕਿਲੋ ਹੈਰੋਇਨ ਸਮੇਤ ਸਮੱਗਲਰ ਕੀਤਾ ਕਾਬੂ
NEXT STORY