ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੋਗਾ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਬ ਡਵੀਜ਼ਨ ਬਾਘਾ ਪੁਰਾਣਾ ਵਿਚ 7 ਮਾਮਲੇ ਦਰਜ ਕਰ ਕੇ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਬਾਘਾ ਪੁਰਾਣਾ ਦੇ ਡੀ. ਐੱਸ. ਪੀ. ਜਸਬਿੰਦਰ ਸਿੰਘ ਦੀ ਅਗਵਾਈ ਹੇਠ 8 ਤੋਂ 14 ਜੁਲਾਈ ਤੱਕ ਡਰੱਗ ਹਾਟਸਪਾਟ ਇਲਾਕਿਆਂ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 30 ਗ੍ਰਾਮ ਹੈਰੋਇਨ ਅਤੇ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਦੌਰਾਨ 10 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ 7 ਮਾਮਲੇ ਦਰਜ ਕੀਤੇ ਗਏ।
ਐੱਸ. ਐੱਸ. ਪੀ. ਚਾਹਲ ਨੇ ਦੱਸਿਆ ਕਿ ਇਸ ਤੋਂ ਇਲਾਵਾ 7 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ, ਜਦਕਿ 22 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ। ਪੁਲਸ ਵੱਲੋਂ 108 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 22 ਦਰਜ ਮਾਮਲੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਪਤਵੰਤੇ ਵਿਅਕਤੀਆਂ ਨਾਲ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ ਨਸ਼ਿਆਂ ਦੇ ਦੂਸ਼ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਸ ਨੂੰ ਪੂਰਾ ਸਹਿਯੋਗ ਦੇਣ।
ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
NEXT STORY