ਚੰਡੀਗੜ੍ਹ (ਰਮਨਜੀਤ ਸਿੰਘ)- ਪੰਜਾਬ ਦੇ ਸਮਾਜਿਕ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਿੱਚ ਨਵੇਂ ਚੁਣੇ ਗਏ 25 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਵਧਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ‘ਤੇ ਰੋਜ਼ਗਾਰ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਸੂਬੇ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਡੀ. ਸੀ. ਦੀਪਸ਼ਿਖਾ ਨੇ ਲਗਾਈ ਧਾਰਾ-144, ਇਕ ਜਗ੍ਹਾ 'ਤੇ 5 ਤੋਂ ਵਧੇਰੇ ਲੋਕ ਨਹੀਂ ਹੋ ਸਕਣਗੇ ਇਕੱਠੇ

ਕੈਬਨਿਟ ਮੰਤਰੀ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਨੂੰ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਕਰਮਚਾਰੀ ਪੂਰੀ ਸੁਹਿਰਦਤਾ ਨਾਲ ਆਪਣੀਆਂ ਸੇਵਾਵਾਂ ਨਿਭਾ ਕੇ ਸਮਾਜ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਰਮੇਸ਼ ਕੁਮਾਰ ਗੈਂਟਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ ਅਤੇ ਸੁਪਰਡੰਟ ਅਮਰਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ- ਮਨੀ ਲਾਂਡਰਿੰਗ ਕੇਸ 'ਚ ਸੂਬੇ 'ਚ ਪਹਿਲੀ ਵਾਰ ਸੁਣਾਈ ਗਈ ਸਜ਼ਾ, ਜਲੰਧਰ ਦੀ ਅਦਾਲਤ ਦਾ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੰਜਾਬ ਦੇ ਆਂਗਣਵਾੜੀ ਕੇਂਦਰਾਂ 'ਚ ਕਰੋੜਾਂ ਦਾ ਘਪਲਾ, ਮੁਲਜ਼ਮਾਂ ਖ਼ਿਲਾਫ਼ ਹੋਣ ਜਾ ਰਹੀ ਸਖ਼ਤ ਕਾਰਵਾਈ
NEXT STORY