ਜੈਤੋ (ਰਘੂਨੰਦਨ ਪਰਾਸ਼ਰ,ਸਤਵਿੰਦਰ): ਸਾਲ 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲਕਲਾਂ ਕੋਟਕਪੂਰਾ ਗੋਲੀ ਕਾਂਡ ਦੇ ਸਬੰਧੀ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੜ੍ਹਦੀਕਲਾ ਵਿੱਚ ਚੱਲ ਰਿਹਾ ਹੈ।
ਅੱਜ ਪਿੰਡ ਮਲਕੇ ਦੇ ਇੱਕ ਹੀ ਪਰਿਵਾਰ 5 ਮੈਂਬਰਾ ਤੇ ਪਿੰਡ ਸੇਖਾ ਖੁਰਦ ਜ਼ਿਲ੍ਹਾ ਮੋਗਾ ਦੇ 6 ਸਿੰਘਾਂ ਭੋਲਾ ਸਿੰਘ ,ਨਛੱਤਰ ਸਿੰਘ ,ਮਨਜੀਤ ਕੌਰ,ਸੁਖਪ੍ਰੀਤ ਕੌਰ,ਰਾਜਵੀਰ ਕੋਰ,ਬੇਅੰਤ ਸਿੰਘ, ਦਲੀਪ ਸਿੰਘ ,ਨੈਬ ਸਿੰਘ, ਬੇਅੰਤ ਸਿੰਘ,ਰਣਜੀਤ ਸਿੰਘ ਤੇ ਮੇਜਰ ਸਿੰਘ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ ਦਿੱਤੀ।ਜਥੇ ਨੂੰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਵਾਨਾ ਕੀਤਾ।ਸਟੇਜ ਦੀ ਸੇਵਾ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਗੁਰਦੀਪ ਸਿੰਘ ਢੁੱਡੀ ਨੇ ਸਚੁੱਜੇ ਢੰਗ ਨਾਲ ਨਿਭਾਈ।ਜਥੇਦਾਰ ਦਰਸ਼ਨ ਸਿੰਘ ਦਲੇਰ ਕੋਟਲੀ ਦੇ ਢਾਡੀ ਜਥੇ ਨੇ ਗੁਰੂ ਇਤਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।
ਅਕਾਲੀ ਆਗੂ ਗੁਰਦੀਪ ਗੋਸ਼ਾ ਨੂੰ ਮਿਲਣ ਲੁਧਿਆਣਾ ਪੁੱਜੇ ਮਜੀਠੀਆ, ਕਾਂਗਰਸ ਨੂੰ ਲਿਆ ਨਿਸ਼ਾਨੇ 'ਤੇ
NEXT STORY