ਬਰਨਾਲਾ/ਸ਼ੇਰਪੁਰ(ਵਿਵੇਕ ਸਿੰਧਵਾਨੀ, ਸਿੰਗਲਾ) : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੇ ਹਲਕੇ ਦੇ ਪਿੰਡ ਕਾਲਾਬੂਲਾ, ਦੀਦਾਰਗੜ੍ਹ ਅਤੇ ਖੇੜੀ ਕਲਾਂ ਵਿਖੇ ਜਨਤਕ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਆਗੂ ਰਾਜਾ ਵੜਿੰਗ ਨੇ ਬਿਆਨ ਦਿੱਤਾ ਹੈ ਕਿ ਪਿੰਡ ਵਿਚ ਅਜਿਹੇ ਸ਼ਮਸ਼ਾਨਘਾਟ ਬਣਾ ਦਿੱਤੇ ਜਾਣਗੇ ਕਿ 80 ਸਾਲ ਦੇ ਬੰਦੇ ਦਾ ਵੀ ਮਰਨ ਨੂੰ ਦਿਲ ਕਰੇਗਾ। ਜਦੋਂਕਿ ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਪਿੰਡਾਂ ਵਿਚ ਚੰਗੇ ਸਕੂਲ ਬਣਾਏ ਜਾਣ ਤਾਂ ਜੋ ਪਿੰਡਾਂ ਦੇ ਬੱਚੇ ਚੰਗਾ ਪੜ੍ਹ-ਲਿਖ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।
ਉਨ੍ਹਾਂ ਕਿਹਾ ਕਿ ਕਾਂਗਰਸੀ ਸ਼ਮਸ਼ਾਨਘਾਟ ਬਣਾਉਣ ਦੀਆਂ ਗੱਲਾਂ ਕਰਦੇ ਹਨ ਜਦੋਂਕਿ ਆਮ ਆਦਮੀ ਪਾਰਟੀ ਸਕੂਲ ਬਣਾਉਣ 'ਚ ਵਿਸ਼ਵਾਸ ਰੱਖਦੀ ਹੈ। ਮਾਨ ਨੇ ਦੱਸਿਆ ਕਿ ਉਨ੍ਹਾਂ ਆਪਣੇ ਐੱਮ.ਪੀ. ਲੈਂਡ ਦਾ ਬਹੁਤਾ ਪੈਸਾ ਹਲਕਾ ਸੰਗਰੂਰ ਅਧੀਨ ਪੈਂਦੇ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ, ਐਲੀਮੈਂਟਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਨੁਹਾਰ ਬਦਲਣ 'ਤੇ ਖਰਚ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੁੜ ਵਿਕਾਸ ਕਰਵਾਉਣ ਲਈ ਉਨ੍ਹਾਂ ਦਾ ਪੂਰਾ ਸਾਥ ਦਿੰਦੇ ਹੋਏ ਲੋਕ ਸਭਾ ਵਿਚ ਭੇਜਣਗੇ।
ਅਕਾਲੀ-ਭਾਜਪਾ ਵਰਕਰਾਂ 'ਤੇ ਤਸ਼ੱਦਦ ਕਰਨ ਵਾਲੇ ਅਫਸਰਾਂ ਨੂੰ ਨਹੀਂ ਬਖਸ਼ਾਂਗੇ : ਸੁਖਬੀਰ
NEXT STORY