ਬਰਨਾਲਾ(ਪੁਨੀਤ ਮਾਨ)— ਅੱਜ ਬਰਨਾਲਾ ਦੀ ਨਵੀਂ ਅਨਾਜ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਉਗਰਾਹਾਂ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਕਿਸਾਨ, ਔਰਤਾਂ ਅਤੇ ਬੱਚੇ ਸ਼ਾਮਲ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਸਭ ਤੋਂ ਜ਼ਿਆਦਾ ਨੁਕਸਾਨ, ਜਿੱਥੇ ਆਮ ਆਦਮੀ ਨੂੰ ਹੁੰਦਾ ਹੈ, ਉਸ ਤੋਂ ਕਿਤੇ ਜ਼ਿਆਦਾ ਨੁਕਸਾਨ ਕਿਸਾਨ ਦਾ ਹੁੰਦਾ।
ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਜਾਂ ਤਾਂ ਪੰਜਾਬ ਸਰਕਾਰ ਪਰਾਲੀ ਦਾ ਸਹੀ ਮੁੱਲ ਦੇਵੇ ਜਾਂ ਫਿਰ ਪਰਾਲੀ ਨੂੰ ਅੱਗ ਲਗਾਉਣ ਦਾ 6 ਹਜ਼ਾਰ ਮੁਆਵਜ਼ਾ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਵੇ। ਉਸ ਤੋਂ ਬਾਅਦ ਹੀ ਕਿਸਾਨ ਆਪਣੀ ਪਰਾਲੀ ਨੂੰ ਸਾੜੇ ਬਿਨਾਂ ਪਰਾਲੀ ਨੂੰ ਨਸ਼ਟ ਕਰੇਗਾ। ਸਰਕਾਰ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸਾਨੂੰ ਮਜ਼ਬੂਰਨ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਕਿਸਾਨਾਂ 'ਤੇ ਨਾਜਾਇਜ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ, ਜਿਸਦਾ ਕਿਸਾਨ ਵਿਰੋਧ ਕਰਨਗੇ। ਇਸ ਮੌਕੇ ਕਿਸਾਨਾਂ ਨੇ ਮਿਲ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪਰਾਲੀ ਦੇ ਮੁੱਦੇ 'ਤੇ ਵਿਚਾਰ ਕਰਕੇ ਜਲਦ ਹੀ ਕੋਈ ਫ਼ੈਸਲਾ ਸੁਣਾਉਣ।
ਕੈਪਟਨ ਸਰਕਾਰ ਨੇ ਬਿਜਲੀ ਦਰਾਂ 'ਚ ਵਾਧਾ ਕਰ ਕੇ ਆਮ ਆਦਮੀ 'ਤੇ ਬੋਝ ਪਾਇਆ : ਅਕਾਲੀ ਦਲ
NEXT STORY