ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਕਾਰ ਅਤੇ ਟਰੈਕਟਰ ਟਰਾਲੀ ਦੀ ਆਪਸੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਭੋਲਾ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮੁਦਈ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਆਪਣੇ ਦੋਸਤ ਸੁਖਵੀਰ ਨਾਲ ਕਾਰ ਵਿਚ ਸਵਾਰ ਹੋ ਕੇ ਧਨੌਲਾ ਤੋਂ ਲੌਂਗੋਵਾਲ ਨੂੰ ਜਾ ਰਹੇ ਸੀ। ਜਦੋਂ ਉਹ ਪਿੰਡ ਬਡਬਰ ਕੋਲ ਪਹੁੰਚੇ ਤਾਂ ਇਕ ਟਰੈਕਟਰ ਟਰਾਲੀ ਚਾਲਕ ਨੇ ਗਲਤ ਸਾਇਡ ਤੋਂ ਟਰੈਕਟਰ ਟਰਾਲੀ ਲਿਆ ਕੇ ਕਾਰ ਵਿਚ ਸਿੱਧੀ ਟੱਕਰ ਮਾਰੀ ਅਤੇ ਮੌਕੇ ਤੋਂ ਭੱਜ ਗਿਆ। ਇਸ ਹਾਦਸੇ ਵਿਚ ਕੁਲਵਿੰਦਰ ਸਿੰਘ ਅਤੇ ਸੁਖਵੀਰ ਸਿੰਘ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕੁਲਵਿੰਦਰ ਸਿੰਘ ਅਤੇ ਸੁਖਵੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਬੇਕਾਬੂ ਪਿਅਕੱਪ ਨੇ 3 ਕਾਰਾਂ ਅਤੇ 2 ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਕਈ ਜ਼ਖਮੀ
NEXT STORY