ਬਰਨਾਲਾ (ਪੁਨੀਤ ਮਾਨ) : ਮੋਗਾ ਰੋਡ 'ਤੇ ਸਥਿਤ ਇਕ ਫੈਕਟਰੀ 'ਚ ਅੱਜ ਇਕ ਮਜ਼ਦੂਰ ਦੀ ਟਰੱਕ ਤੋਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਸਿੰਘ ਟਰੱਕ 'ਚ ਮਾਲ ਲੋਡ ਕਰ ਰਹੇ ਸਨ ਕਿ ਇਸੇ ਦੌਰਾਨ ਉਨ੍ਹਾਂ ਦਾ ਪੈਰ ਫਿਸਲ ਗਿਆ, ਜਿਸ ਕਾਰਨ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਤੇ ਉਸ ਦੀ ਗਰਦਨ ਦਾ ਮਣਕਾ ਟੁੱਟ ਗਿਆ। ਇਸ ਉਪਰੰਤ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ।
ਇਸ ਦੌਰਾਨ ਮਜ਼ਦੂਰਾਂ ਨੇ ਫੈਕਟਰੀ ਮਾਲਕ 'ਤੇ ਵੀ ਦੋਸ਼ ਲਗਾਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਮਜ਼ਦੂਰ ਟਰੱਕ ਤੋਂ ਡਿੱਗੇ ਉਸ ਸਮੇਂ ਉਨ੍ਹਾਂ ਨੂੰ ਹਸਪਤਾਲ ਲਿਜਾਣ ਲਈ ਕੋਈ ਗੱਡੀ ਵੀ ਨਹੀਂ ਸੀ ਤੇ ਮੋਟਰਸਾਈਕਲ 'ਤੇ ਹੀ ਉਨ੍ਹਾਂ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਫੈਕਟਰੀ 'ਚ ਮਜ਼ਦੂਰਾਂ ਦੀ ਸੇਫਟੀ ਦਾ ਕੋਈ ਪ੍ਰਬੰਧ ਨਹੀਂ ਹੈ।
ਸਰਕਾਰੀ ਖਜ਼ਾਨੇ 'ਚੋਂ ਕਾਰਪੋਰੇਟ ਘਰਾਣਿਆਂ ਨੂੰ ਸਹੂਲਤਾਂ ਦਿਵਾਉਣ 'ਤੇ ਨੋਟਿਸ ਜਾਰੀ
NEXT STORY