ਬਰਨਾਲਾ (ਪੁਨੀਤ ਮਾਨ): ਬਰਨਾਲਾ ਦੇ ਸੇਖਾ-ਧੁਰੀ ਰੋਡ 'ਤੇ ਉਸ ਸਮੇਂ ਹਫੜਾ-ਦਫ਼ੜੀ ਮਚ ਗਈ ਜਦੋਂ ਪ੍ਰਵਾਸੀ ਮਜ਼ਦੂਰਾਂ ਨਾਲ ਭਰੇ ਕੈਂਟਰ ਦੀ ਤੂੜੀ ਨਾਲ ਲੱਦੇ ਟਰੱਕ ਨਾਲ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਕੈਂਟਰ 'ਚ ਸਵਾਰ 18 ਤੋਂ 20 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜੇਰੇ ਇਲਾਜ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਇਕ ਪ੍ਰਵਾਸੀ ਮਜ਼ਦੂਰ ਦੀ ਜੇਰੇ ਇਲਾਜ ਦੌਰਾਨ ਮੌਤ ਹੋ ਗਈ।
ਇਹ ਵੀ ਪੜ੍ਹੋ: ਭਰਾ ਦੀ ਅਚਾਨਕ ਹੋਈ ਮੌਤ ਨਾਲ ਲੱਗਾ ਸਦਮਾ, ਭਾਬੀ ਦੀ ਅਸਲੀਅਤ ਸਾਹਮਣੇ ਆਉਣ 'ਤੇ ਉੱਡੇ ਹੋਸ਼
ਜ਼ਖ਼ਮੀ ਮਜ਼ਦੂਰਾਂ ਮੁਤਾਬਕ ਉਹ ਬਿਹਾਰ ਤੋਂ ਪੰਜਾਬ ਆਏ ਸਨ ਤੇ ਕੈਂਟਰ 'ਚ ਸਵਾਰ ਹੋ ਕੇ ਅਨਾਜ ਮੰਡੀ ਜਾ ਰਹੀ ਸਨ ਤਾਂ ਰਾਹ 'ਚ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖ਼ਮੀ ਮਜ਼ਦੂਰਾਂ ਨੇ ਵੀ ਸਾਰੀ ਘਟਨਾ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਉਹ ਕੰਮ ਦੀ ਤਲਾਸ਼ 'ਚ ਪੰਜਾਬ ਆਏ ਜਿਸ ਦੌਰਾਨ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਅਤੇ ਉਨ੍ਹਾਂ ਦੇ ਸਾਥੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ :ਜਿਗਰੀ ਯਾਰ ਹੀ ਬਣੇ ਦੁਸ਼ਮਣ, ਆਫ਼ਿਸ ਬੈਠਣ ਤੋਂ ਕੀਤਾ ਮਨ੍ਹਾਂ ਤਾਂ ਕਰ ਦਿੱਤਾ ਕਾਰਾ
ਐਂਬੂਲੈਂਸ ਦੇ ਡਰਾਇਵਰ ਮੁਤਾਬਕ ਜ਼ਖ਼ਮੀ ਮਜ਼ਦੂਰਾਂ 'ਚੋਂ 3-4 ਮਜ਼ਦੂਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਕਿਸੇ ਹੋਰ ਹਸਪਤਾਲ 'ਚ ਰੈਫਰ ਕੀਤਾ ਜਾ ਸਕਦਾ ਹੈ। ਫਿਲਹਾਲ ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ :3 ਮਾਸੂਮ ਬੱਚਿਆਂ ਨੂੰ ਮਾਰਨ ਉਪਰੰਤ ਪਿਤਾ ਨੇ ਖ਼ੁਦ ਵੀ ਲਿਆ ਫਾਹਾ, ਰਿਸ਼ਤੇਦਾਰਾਂ ਪ੍ਰਤੀ ਜ਼ਾਹਰ ਕੀਤੀ ਇਹ ਨਰਾਜ਼ਗੀ
ਸ਼ਰਮਨਾਕ: ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ 'ਚ ਫ਼ਸਾ ਨੌਜਵਾਨ ਨੇ ਕੀਤੀ ਹੈਵਾਨੀਅਤ
NEXT STORY