ਬਰਨਾਲਾ (ਪੁਨੀਤ ਮਾਨ) : ਬਰਨਾਲਾ ਵਿਚ ਬੀਤੀ ਰਾਤ ਕਾਰ ਅਤੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ ਵਿਚ ਨੈਸ਼ਨਲ ਹੋਟਲ ਦੇ ਮਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਉਨ੍ਹਾਂ ਦੀਆਂ 2 ਬੱਚੀਆਂ ਜ਼ਖਮੀ ਹੋ ਗਈਆਂ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਗਲਤ ਪਾਸਿਓਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਥੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੀ.ਪੀ.ਐੱਸ.ਸੀ ਦੇ ਚੇਅਰਮੈਨ ਅਤੇ 2 ਨਵੇਂ ਮੈਂਬਰਾਂ ਨੂੰ ਰਾਜਪਾਲ ਨੇ ਚੁਕਾਈ ਸਹੁੰ
NEXT STORY