ਮਹਿਲ ਕਲਾਂ (ਹਮੀਦੀ): ਪੰਜਾਬ ਪ੍ਰਦੇਸ਼ ਕਾਂਗਰਸ ਦੇ ਐੱਸ.ਸੀ. ਵਿੰਗ ਬਲਾਕ ਮਹਿਲ ਕਲਾਂ ਦੇ ਆਗੂ ਪ੍ਰਕਾਸ਼ ਸਿੰਘ ਸਹਿਜੜਾ ਦੀ ਅਗਵਾਈ ਹੇਠ ਅੱਜ ਇਥੇ ਵਿਸ਼ੇਸ਼ ਸਮਾਗਮ ਦੌਰਾਨ ਕਾਂਗਰਸ ਹਾਈ ਕਮਾਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਦੂਜੀ ਵਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾਉਣ ਦੇ ਫ਼ੈਸਲੇ ਦਾ ਤਹਿ-ਦਿਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਪ੍ਰਕਾਸ਼ ਸਿੰਘ ਸਹਿਜੜਾ ਅਤੇ ਹੋਰ ਕਾਂਗਰਸੀ ਵਰਕਰਾਂ ਵੱਲੋਂ ਕਾਲਾ ਢਿੱਲੋਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਵਧਾਈਆਂ ਪੇਸ਼ ਕੀਤੀਆਂ ਗਈਆਂ। ਸਨਮਾਨ ਪ੍ਰਾਪਤ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪ੍ਰਕਾਸ਼ ਸਿੰਘ ਸਹਿਜੜਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ ਦੌਰਾਨ ਇਸ ਵਰਕਰ ਨੇ ਦਿਨ-ਰਾਤ ਇਕ ਕਰਕੇ ਪੂਰੇ ਸਮਰਪਣ ਨਾਲ ਸਾਥ ਦਿੱਤਾ ਸੀ, ਜਿਸ ਨੂੰ ਉਹ ਕਦੇ ਨਹੀਂ ਭੁੱਲ ਸਕਦੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਪ੍ਰਕਾਸ਼ ਸਿੰਘ ਸਹਿਜੜਾ ਵਰਗੇ ਸਮਰਪਿਤ ਵਰਕਰਾਂ ਨੂੰ ਪੂਰਾ ਬਣਦਾ ਮਾਣ, ਸਤਿਕਾਰ ਅਤੇ ਜਗ੍ਹਾ ਦਿੱਤੀ ਜਾਵੇਗੀ। ਪ੍ਰਕਾਸ਼ ਸਿੰਘ ਸਹਿਜੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਧਾਨਗੀ ਮਿਲਣ ਨਾਲ ਹਲਕੇ ਵਿੱਚ ਕਾਂਗਰਸ ਦਾ ਹੋਰ ਮਜ਼ਬੂਤ ਢਾਂਚਾ ਬਣੇਗਾ ਅਤੇ ਪਾਰਟੀ ਵਰਕਰ ਹੋਰ ਜੋਸ਼ ਨਾਲ ਕੰਮ ਕਰਨਗੇ।
ਮੁੱਖ ਇੰਜੀਨੀਅਰ ਦੀ ਮੁਅੱਤਲੀ ਅਪੀਲ ’ਤੇ ਦੋ ਮਹੀਨਿਆਂ ਅੰਦਰ ਫ਼ੈਸਲਾ ਲਵੇ PSPCL: ਹਾਈ ਕੋਰਟ
NEXT STORY