ਬਰਨਾਲਾ (ਪੁਨੀਤ ਮਾਨ) : ਦਿੱਲੀ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਤੀਜੀ ਵਾਰ ਸਰਕਾਰ ਬਣਨ 'ਤੇ 'ਆਪ' ਵਰਕਰਾਂ ਨੇ ਬਰਨਾਲਾ ਵਿਚ ਪਾਰਟੀ ਵਿਧਾਇਕ ਮੀਤ ਹੇਅਰ ਦੀ ਅਗਵਾਈ ਵਿਚ ਭੰਗੜਾ ਪਾ ਕੇ ਖੁਸ਼ੀ ਪ੍ਰਗਟ ਕੀਤੀ ਅਤੇ ਲੱਡੂ ਵੰਡ ਕੇ ਇਕ ਦੂਜੇ ਦਾ ਮੂੰਹ ਮਿੱਠਾ ਕਰਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਅਤੇ ਜ਼ਿਲਾ ਪ੍ਰਧਾਨ ਗੁਰਦੀਪ ਬਾਠ ਨੇ ਕਿਹਾ ਕਿ ਦਿੱਲੀ ਵਿਚ ਲੋਕਾਂ ਨੇ ਵਿਕਾਸ ਦੇ ਨਾਂ 'ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੀ ਪੂਰੀ ਤਾਕਤ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਲਗਾ ਦਿੱਤੀ ਸੀ ਪਰ ਦਿੱਲੀ ਦੇ ਵੋਟਰਾਂ ਨੇ ਦਿੱਲੀ ਵਿਚ ਮੁਫਤ ਬਿਜਲੀ, ਪਾਣੀ, ਇਲਾਜ ਦੇ ਨਾਂ 'ਤੇ 'ਆਪ' ਨੂੰ ਵੋਟ ਪਾਈ ਹੈ ਅਤੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ। ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਦਾਅਵਾ ਕੀਤਾ ਕਿ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਪੰਜਾਬ ਵਿਚ 'ਆਪ' ਦਾ ਪਰਚਮ ਲਹਿਰਾਏਗਾ।
ਚੰਡੀਗੜ੍ਹ ਤੋਂ ਸ਼ਰਾਬ ਮੰਗਵਾ ਵੇਚਣ ਵਾਲੇ ਦੇ ਘਰ ਛਾਪਾ, 110 ਪੇਟੀਆਂ ਸ਼ਰਾਬ ਬਰਾਮਦ
NEXT STORY