ਬਰਨਾਲਾ (ਪੁਨੀਤ ਮਾਨ): ਬਰਨਾਲਾ ਪੁਲਸ ਨੂੰ ਨਸ਼ੇ ਦੇ ਖਿਲਾਫ ਲਗਾਤਾਰ ਦੂਜੇ ਦਿਨ ਵੀ ਵੱਡੀ ਸਫਲਤਾ ਮਿਲੀ। ਜਾਣਕਾਰੀ ਮੁਤਾਬਕ ਪੁਲਸ ਨੇ ਲਗਜ਼ਰੀ ਕਾਰਾਂ 'ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ 3 ਲੱਖ ਨਸ਼ੀਲੀਆਂ ਗੋਲੀਆਂ ਅਤੇ 2 ਲਗਜ਼ਰੀ ਕਾਰਾਂ ਸਮੇਤ ਕਾਬੂ ਕੀਤਾ। ਇਕ ਨਸ਼ਾ ਤਸਕਰ ਮੌਕੇ 'ਤੇ ਫਰਾਰ ਹੋ ਗਿਆ।ਇਸ ਮਾਮਲੇ 'ਤੇ ਵਧ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸ.ਪੀ. ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਇਕ ਮੁਖਬਰ ਦੇ ਆਧਾਰ 'ਤੇ ਪੁਲਸ ਨੇ ਨਾਕਾ ਲਗਾਇਆ ਹੋਇਆ ਸੀ, ਜਿੱਥੋਂ 2 ਲਗਜ਼ਰੀ ਕਾਰਾਂ 'ਚੋਂ 3 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ 2 ਲਗਜ਼ਰੀ ਕਾਰਾਂ ਵੀ ਮੌਕੇ 'ਤੇ ਬਰਾਮਦ ਕੀਤੀਆਂ ਹਨ ਅਤੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇਕ ਨਸ਼ਾ ਤਸਕਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਫੜ੍ਹਨ ਦੇ ਲਈ ਪੁਲਸ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਜ਼ਿਲਾ ਸੰਗਰੂਰ ਦੇ ਧੂਰੀ ਦੇ ਕੋਲ ਇਕ ਪਿੰਡ ਦੇ ਰਹਿਣ ਵਾਲੇ ਹਨ ਅਤੇ ਇਹ ਤਸਕਰ ਬਰਨਾਲਾ, ਸੰਗਰੂਰ, ਪਟਿਆਲਾ, ਮਾਨਸਾ ਜ਼ਿਲੇ 'ਚ ਨਸ਼ੀਲੀ ਗੋਲੀਆਂ ਸਪਲਾਈ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਪੁਲਸ ਅੱਗੇ ਇਨ੍ਹਾਂ ਦੇ ਲਿੰਕ ਦੀ ਵੀ ਜਾਂਚ ਕਰ ਰਹੀ ਹੈ।
ਇਸ ਮਾਮਲੇ 'ਤੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ 'ਚ ਇਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਧੂਰੀ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦਾ 4 ਲੋਕਾਂ ਦਾ ਗਿਰੋਹ ਹੈ ਅਤੇ ਉਹ ਦਿੱਲੀ ਤੋਂ 3 ਲੱਖ ਨਸ਼ੀਲੀਆਂ ਗੋਲੀਆਂ ਬਰਨਾਲਾ 'ਚ ਕਿਸੇ ਨੂੰ ਸਪਲਾਈ ਦਿੰਦੇ ਹਨ ਪਰ ਪੁਲਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਫੜ੍ਹ ਲਿਆ। ਉਸ ਨੇ ਦੱਸਿਆ ਕਿ ਉਹ ਨਸ਼ੀਲੀਆਂ ਗੋਲੀਆਂ ਦਿੱਲੀ ਤੋਂ ਲੈ ਕੇ ਆਉਂਦਾ ਸੀ ਅਤੇ ਵੱਖ-ਵੱਖ ਜ਼ਿਲਿਆਂ 'ਚ ਵੇਚਦਾ ਸੀ। ਉਸ ਨੇ ਦੱਸਿਆ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਉਹ ਪਹਿਲੀ ਵਾਰ ਨਸ਼ੇ ਦੀ ਖੇਪ ਲੈ ਕੇ ਆਇਆ ਸੀ ਅਤੇ ਉਸ ਦਾ ਫਰਾਰ ਸਾਥੀ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਬਰਨਾਲਾ ਪੁਲਸ ਦੇ ਹੱਥ ਲੱਗਾ 40 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਦਾ ਜਖੀਰਾ
ਇਨਕਮ ਟੈਕਸ ਵਿਭਾਗ ਦੀ ਵੱਡੀ ਸਫਲਤਾ, 3.55 ਕਰੋੜ ਸਰੰਡਰ ਕਰਵਾਏ
NEXT STORY