ਬਠਿੰਡਾ (ਜ. ਬ.) : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਰਬ ਸਾਂਝੀਵਾਲਤਾ, ਬਾਣੀ ਅਤੇ ਜੀਵਨ ਫਲਸਫੇ ਦਾ ਸੁਨੇਹਾ ਦੇਣ ਵਾਲਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਇੱਥੋਂ ਦੀ ਫਿਜ਼ਾ 'ਚ ਫੈਲ ਗਿਆ। ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕੀਤਾ ਜਾ ਰਿਹਾ ਇਹ ਨਿਵੇਕਲਾ ਉੱਦਮ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦਾ ਹਿੱਸਾ ਸੀ। ਮਨੁੱਖਤਾ ਨੂੰ ਸ਼ਾਂਤੀ ਅਤੇ ਸਦਭਾਵਨਾ ਦਾ ਹੋਕਾ ਦੇਣ ਲਈ ਇੱਥੋਂ ਦੀ ਝੀਲ ਨੰਬਰ-2 'ਤੇ ਲਗਾਤਾਰ ਹਰ ਸ਼ਾਮ ਦੇ ਦੋਵਾਂ ਸ਼ੋਆਂ ਦੌਰਾਨ ਭਾਰੀ ਗਿਣਤੀ 'ਚ ਸੰਗਤਾਂ ਪੁੱਜੀਆਂ। ਇਹ ਸ਼ੋਅ ਸੰਗਤਾਂ ਦੇ ਦਿਲਾਂ 'ਤੇ ਅਧਿਆਤਮਿਕਤਾ ਦੀ ਅਮਿੱਟ ਛਾਪ ਛੱਡ ਗਏ।
ਦੂਸਰੇ ਦਿਨ ਦੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਸ਼ਰਧਾਲੂਆਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਨ੍ਹਾਂ ਸ਼ੋਆਂ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਹ ਸ਼ੋਅ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ, ਸਿੱਖਿਆਵਾਂ ਅਤੇ ਜੀਵਨ ਫਲਸਫ਼ੇ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣਾ ਹੈ। ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਕਰਵਾਇਆ ਗਿਆ ਇਹ ਅਤਿ ਆਧੁਨਿਕ 2 ਦਿਨਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਸਿੱਖਿਆਵਾਂ ਅਤੇ ਉਦਾਸੀਆਂ ਬਾਰੇ ਸੰਗਤਾਂ ਨੂੰ ਜਾਗਰੂਕ ਕਰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਪਹੁੰਚੇ ਹੋਏ ਸਨ।
ਕੋਕ ਸਟੂਡੀਓ ਦੇ ਨਾਂ 'ਤੇ ਲੋਕ ਗਾਇਕ ਪੰਮੀ ਬਾਈ ਨਾਲ ਹੋਈ ਠੱਗੀ (ਵੀਡੀਓ)
NEXT STORY