ਬਠਿੰਡਾ/ਰਾਮਾਂ ਮੰਡੀ (ਵਿਜੇ, ਪਰਮਜੀਤ) : ਸਥਾਨਕ ਸ਼ਹਿਰ ਦੇ ਪਿੰਡ ਮਾਨਵਾਲਾ ਵਿਖੇ ਇਕ ਕਿਸਾਨ ਦੁਆਰਾ ਆਪਣੇ ਹੀ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਮਾਮਲਾ ਧਿਆਨ 'ਚ ਆਇਆ ਹੈ, ਜਿਸ ਦੀ ਸੂਚਨਾ ਮਿਲਦੇ ਹੀ ਸਥਾਨਕ ਰਾਮਾਂ ਪੁਲਸ ਏ. ਐੱਸ. ਆਈ. ਗੁਰਮੇਜ ਸਿੰਘ ਸਮੇਤ ਪੁਲਸ ਪਾਰਟੀ ਉਕਤ ਘਟਨਾ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ।
ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ (49) ਪੁੱਤਰ ਕੌਰ ਸਿੰਘ ਵਾਸੀ ਪਿੰਡ ਮਾਨਵਾਲਾ ਵਜੋਂ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਪਤਨੀ ਪਰਮਜੀਤ ਕੌਰ ਨੇ ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਸਿਰ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸਦਾ ਪਤੀ ਕਾਫੀ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਖੇਤ 'ਚ ਜਾ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰ ਲਈ। ਜਾਂਚ ਅਧਿਕਾਰੀ ਨੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ। ਉਧਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਕਰੀਬ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਪਾਠੀ ਨੇ ਪੜ੍ਹਾਉਣ ਲਈ ਕੋਲ ਰੱਖੇ ਬੱਚੇ ਕੋਲੋਂ ਕਰਵਾਈ ਤਸਕਰੀ, ਮਨ੍ਹਾਂ ਕਰਨ 'ਤੇ ਕੀਤੀ ਕੁੱਟਮਾਰ
NEXT STORY