ਬਠਿੰਡਾ (ਸੁਖਵਿੰਦਰ) : ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਚਲਾਉਣ ਦੀ ਇਜਾਜ਼ਤ ਦੇਣ ਵਾਲੇ ਮਾਪਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਬਠਿੰਡਾ ਪੁਲਸ ਵੱਲੋਂ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਹਾਦਸਾ ਵਾਪਰਨ ਦੀ ਸੂਰਤ ਵਿਚ ਬੱਚੇ ਦੇ ਮਾਪਿਆਂ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੁਰਘਟਨਾ ਦਾ ਕਾਰਨ ਬਣੇ ਕਿਸੇ ਨਾਬਾਲਗ ਦੇ ਡਰਾਈਵਿੰਗ ਲਾਇਸੈਂਸ ’ਤੇ ਵੀ ਪਾਬੰਦੀ ਲਗਾਈ ਜਾਵੇਗੀ ਅਤੇ ਉਸ ਦਾ ਡਰਾਈਵਿੰਗ ਲਾਇਸੈਂਸ 25 ਸਾਲ ਦੀ ਉਮਰ ਤੋਂ ਬਾਅਦ ਹੀ ਬਣਾਇਆ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਵੱਡੀ ਗਿਣਤੀ ਵਿਚ ਵਾਹਨ, ਖ਼ਾਸ ਕਰ ਕੇ ਦੋ ਪਹੀਆ ਵਾਹਨਾਂ ਨੂੰ ਨਾਬਾਲਗ ਬੱਚੇ ਚਲਾ ਰਹੇ ਹਨ। ਮਾਪੇ ਵੀ ਬੱਚਿਆਂ ਦੀ ਸਿਰਦਰਦੀ ਘੱਟ ਕਰਨ ਲਈ ਵਾਹਨਾਂ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੰਦੇ ਹਨ।
ਇਹ ਵੀ ਪੜ੍ਹੋ- ਮ੍ਰਿਤਕ ਦੇ ਫੁੱਲ ਚੁਗਣ ਜਾ ਰਹੇ ਵਿਅਕਤੀਆਂ ਨਾਲ ਵਾਪਰ ਗਈ ਅਣਹੋਣੀ, 3 ਜਣਿਆਂ ਦੀ ਦਰਦਨਾਕ ਮੌਤ
ਇਸ ਨਾਲ ਨਾ ਸਿਰਫ਼ ਹਾਦਸਿਆਂ ਦੀ ਦਰ ਵਧਦੀ ਹੈ ਸਗੋਂ ਛੋਟੇ ਬੱਚਿਆਂ ਨੂੰ ਵੀ ਨੁਕਸਾਨ ਹੁੰਦਾ ਹੈ। ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਉਹ ਵਾਹਨ ਚਲਾਉਂਦੇ ਸਮੇਂ ਕਈ ਵਾਰ ਗਲਤੀਆਂ ਕਰ ਬੈਠਦੇ ਹਨ, ਜਿਸ ਕਾਰਨ ਉਨ੍ਹਾਂ ਦੇ ਨਾਲ-ਨਾਲ ਸੜਕ ’ਤੇ ਚੱਲਣ ਵਾਲੇ ਹੋਰ ਲੋਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਹੁਣ ਬਠਿੰਡਾ ਪੁਲਸ ਵੱਲੋਂ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਟ੍ਰੈਫਿਕ ਪੁਲਸ ਦੇ ਇੰਚਾਰਜ ਅਮਰੀਕ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਚੈਕਿੰਗ ਵੀ ਕੀਤੀ ਜਾਵੇਗੀ ਤਾਂ ਜੋ ਨਾਬਾਲਗ ਬੱਚਿਆਂ ਨੂੰ ਸੜਕਾਂ ’ਤੇ ਵਾਹਨ ਲੈ ਕੇ ਜਾਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਨਾਬਾਲਗ ਬੱਚਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਇਸ ਦੇ ਲਈ ਬੱਚੇ ਦੇ ਮਾਤਾ-ਪਿਤਾ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ- ਸ਼ਹੀਦ ਊਧਮ ਸਿੰਘ ਦੀਆਂ ਯਾਦਗਾਰਾਂ ਨੂੰ ਇੰਗਲੈਂਡ ਤੋਂ ਭਾਰਤ ਲਿਆਉਣ ਦੀ ਤਿਆਰੀ
ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਦੀ ਸੂਰਤ ਵਿਚ ਪੁਲਸ ਵੱਲੋਂ ਬੱਚੇ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜੁਰਮਾਨਾ ਵੀ ਲਗਾਇਆ ਜਾਵੇਗਾ। ਇੰਨਾ ਹੀ ਨਹੀਂ, ਜੇਕਰ ਬੱਚੇ ਨੂੰ ਡਰਾਈਵਿੰਗ ਲਾਇਸੈਂਸ ਵੀ ਮਿਲ ਜਾਂਦਾ ਹੈ, ਤਾਂ ਉਸ ਦੇ 25 ਸਾਲ ਦੇ ਹੋਣ ਤਕ ਇਸ ’ਤੇ ਪਾਬੰਦੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਪੁਲਸ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰ ਵਿਚ ਹਾਦਸਿਆਂ ਦੀ ਦਰ ਨੂੰ ਘਟਾਇਆ ਜਾ ਸਕੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਦੇ ਲੋਕਾਂ ਨੂੰ ਮਿਲਿਆ ਵੱਡਾ ਤੋਹਫ਼ਾ : ਮਥੁਰਾ-ਵਰਿੰਦਾਵਨ ਤੱਕ ਚੱਲੇਗੀ ਹੁਸ਼ਿਆਰਪੁਰ-ਦਿੱਲੀ ਟਰੇਨ
NEXT STORY