ਬਠਿੰਡਾ (ਅਮਿਤ ਸ਼ਰਮਾ,ਪਰਮਿੰਦਰ) : ਲੋਕਾਂ ਨੂੰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਗੋਲਡ ਕਾਰਡ ਯੋਜਨਾ ਦਾ ਲਾਭ ਨਾ ਦੇਣ ਦੇ ਵਿਰੋਧ ਵਿਚ ਸੰਘਰਸ਼ ਕਮੇਟੀ ਦੇ ਆਗੂਆਂ ਨੇ ਪੂਰੇ ਸਰੀਰ 'ਤੇ ਪੱਟੀਆਂ ਬੰਨ੍ਹ ਕੇ ਤੇ ਹੱਥਾਂ ਵਿਚ ਗੁਲੂਕੋਜ ਦੀਆਂ ਬੋਤਲਾਂ ਫੜ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 'ਤੇ ਸੰਘਰਸ਼ ਕਮੇਟੀ ਪ੍ਰਧਾਨ ਸਾਬਕਾ ਕੌਂਸਲਰ ਵਿਜੇ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰੇਕ ਵਿਅਕਤੀ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਆਯੁਸ਼ਮਾਨ ਭਾਰਤ ਤਹਿਤ ਗੋਲਡ ਕਾਰਡ ਯੋਜਨਾ ਸ਼ੁਰੁ ਕੀਤੀ ਸੀ, ਜਿਸ ਦੇ ਤਹਿਤ ਕੋਈ ਵੀ ਵਿਅਕਤੀ 5 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਕਰਵਾ ਸਕਦਾ ਹੈ ਪਰ ਪੰਜਾਬ ਸਰਕਾਰ ਵੱਲੋਂ ਉਕਤ ਯੋਜਨਾ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕੋਈ ਕਾਰਡ ਨਹੀਂ ਬਣਾਏ ਤੇ ਲੋਕਾਂ ਨੂੰ ਇਸ ਯੋਜਨਾ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।
ਸਰਕਾਰ ਤੁੰਰਤ ਦੇਵੇ ਯੋਜਨਾ ਦਾ ਲਾਭ : ਵਿਜੇ ਕੁਮਾਰ
ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਇਸ ਯੋਜਨਾ ਦਾ ਲਾਭ ਲੋਕਾਂ ਨੂੰ ਦੇਣਾ ਸ਼ੁਰੂ ਕਰੇ ਤੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਨੇ ਲਾਈਆਂ ਛਹਿਬਰਾਂ, ਕਈ ਥਾਈਂ ਭਰਿਆ ਪਾਣੀ
NEXT STORY