ਬਠਿੰਡਾ (ਅਮਿਤ ਸ਼ਰਮਾ) : ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਸੀ, ਉੱਥੇ ਅੱਜ ਬਠਿੰਡਾ ਸਮੇਤ ਵੱਖ-ਵੱਖ ਇਲਾਕਿਆਂ ਵਿਚ ਪਏ ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ ਅਤੇ ਮੌਸਮ ਪੂਰੀ ਤਰ੍ਹਾਂ ਖ਼ੁਸ਼ਗਵਾਰ ਹੋ ਗਿਆ ਹੈ।
ਤਾਪਮਾਨ 'ਚ ਗਿਰਾਵਟ ਆਉਣ ਨਾਲ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਕਿਸਾਨਾਂ ਨੂੰ ਵੀ ਵੱਡਾ ਫ਼ਾਇਦਾ ਮਿਲਿਆ ਹੈ, ਕਿਉਂਕਿ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਭਦਾਇਕ ਸਿੱਧ ਹੋਵੇਗਾ। ਬਰਸਾਤ ਨਾਲ ਬਜ਼ੁਰਗਾਂ, ਬੱਚਿਆਂ, ਨੌਜਵਾਨਾਂ ਤੇ ਔਰਤਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ ਪਰ ਨਾਲ ਹੀ ਜਨ-ਜੀਵਨ ਵੀ ਪ੍ਰਭਾਵਿਤ ਹੋਇਆ ਹੈ, ਕਿਉਂਕਿ ਬਠਿੰਡਾ ਦੇ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ।
ਝੋਨੇ ਦੀ ਲਵਾਈ ਦਾ ਟੈਂਡਰ ਬਿਨ੍ਹਾਂ ਦੱਸੇ ਰੱਦ, ਵਿਵਾਦ
NEXT STORY