ਮੋਗਾ (ਆਜ਼ਾਦ) - ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬੱਗੇ ਵਿਖੇ ਚੋਰੀ ਦੇ ਸ਼ੱਕ ਕਾਰਨ ਪਤੀ-ਪਤਨੀ ਨੂੰ ਕੁੱਟ-ਮਾਰ ਕਰ ਕੇ ਜ਼ਖਮੀ ਕਰਨ ਦਾ ਪਤਾ ਲੱਗਾ ਹੈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਵਾਉਣਾ ਪਿਆ।
ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਨੈਬ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਮਨਪ੍ਰੀਤ ਕੌਰ ਪਤਨੀ ਅਵਤਾਰ ਸਿੰਘ ਨਿਵਾਸੀ ਪਿੰਡ ਬੱਗੇ ਨੇ ਕਿਹਾ ਕਿ ਪਿੰਡ ਦੇ ਹੀ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਜਿੰਦਰ ਕੌਰ ਨੂੰ ਸ਼ੱਕ ਸੀ ਕਿ ਉਸ ਦੇ ਘਰੋਂ ਉਸ ਦੇ ਪਤੀ ਅਵਤਾਰ ਸਿੰਘ ਨੇ ਚੋਰੀ ਕੀਤੀ ਹੈ, ਜਿਸ ਕਾਰਨ ਉਹ ਸਾਡੇ ਨਾਲ ਰੰਜਿਸ਼ ਰੱਖਦੇ ਆ ਰਹੇ ਸਨ। ਉਨ੍ਹਾਂ ਮੇਰੇ ਪਤੀ ਨੂੰ ਘਰ ਬੁਲਾ ਕੇ ਬੰਧਕ ਬਣਾ ਲਿਆ ਅਤੇ ਕੁੱਟ-ਮਾਰ ਕਰ ਕੇ ਜ਼ਖਮੀ ਕੀਤਾ, ਜਦੋਂ ਉਸ ਨੇ ਰੌਲਾ ਪਾਇਆ ਤਾਂ ਲੋਕ ਇਕੱਠੇ ਹੋ ਗਏ, ਇਸ ਤੋਂ ਬਾਅਦ ਦੋਸ਼ੀ ਪਤੀ-ਪਤਨੀ ਨੇ ਘਰ ਆ ਕੇ ਮੇਰੀ ਵੀ ਕੁੱਟ-ਮਾਰ ਕਰਨ ਦੇ ਇਲਾਵਾ ਗਾਲੀ-ਗਲੋਚ ਕੀਤਾ ਤੇ ਮੇਰਾ ਮੋਬਾਇਲ ਫੋਨ ਖੋਹ ਕੇ ਲੈ ਗਏ। ਮੇਰਾ ਪਤੀ ਆਖਰ ਉਨ੍ਹਾਂ ਦੀ ਚੁੰਗਲ 'ਚੋਂ ਨਿਕਲਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਜਿੰਦਰ ਕੌਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਬਾਕੀ ਹੈ।
ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY