ਜ਼ੀਰਾ (ਗੁਰਮੇਲ ਸੇਖਵਾਂ)-ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਲਹਿਰਾ ਬੇਟ ’ਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਮਖੂ ਦੀ ਪੁਲਸ ਨੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਖੂ ਦੇ ਸਹਾਇਕ ਇੰਸਪੈਕਟਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਲਹਿਰਾ ਬੇਟ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਸਤਪਾਲ ਸਿੰਘ, ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸਤਪਾਲ ਸਿੰਘ, ਗੁਰਮੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲਹਿਰਾ ਬੇਟ, ਸੁਖਰਾਜ ਸਿੰਘ ਪੁੱਤਰ ਸਤਨਾਮ ਸਿੰਘ ਦੇ ਨਾਲ 8 ਅਗਸਤ 2024 ਨੂੰ ਬੋਲ-ਬੁਲਾਰਾ ਹੋ ਗਿਆ ਸੀ ਅਤੇ ਮੁਲਜ਼ਮਾਂ ਨੇ ਉਸ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- 'ਬਾਬਾ ਨਾਨਕ' ਦੇ ਵਿਆਹ ਪੁਰਬ ਮੌਕੇ ਫੁੱਲਾਂ ਨਾਲ ਸੱਜਿਆ ਗੁ. ਸ੍ਰੀ ਬੇਰ ਸਾਹਿਬ, ਭਲਕੇ ਨਿਕਲੇਗਾ ਬਰਾਤ ਰੁਪੀ ਨਗਰ ਕੀਰਤਨ
ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਉਸ ਸਮੇਂ ਪੀੜਤ ਦੇ ਭਰਾਵਾਂ ਦੇ ਨਾਲ ਅਦਾਲਤ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਕੇਸ ਚੱਲਦਾ ਹੋਣ ਕਾਰਨ ਸੱਟਾਂ ਲੱਗਣ ਦਾ ਮਾਮਲਾ ਸ਼ੱਕੀ ਹੋਣ ਕਰਕੇ ਰਿਪੋਰਟ ਦਰਜ ਕੀਤੀ ਗਈ ਸੀ ਅਤੇ ਹੁਣ ਪੀੜਤ ਦੀ ਮੈਡੀਕਲ ਰਿਪੋਰਟ ਆਉਣ ’ਤੇ ਪੁਲਸ ਵੱਲੋਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਦੜਾ-ਸੱਟਾ ਲਾਉਂਦੇ ਸਮੇਂ ਵਿਅਕਤੀ ਗ੍ਰਿਫ਼ਤਾਰ
NEXT STORY