ਬਠਿੰਡਾ : ਬਹਿਬਲਾਂ ਕਲਾਂ ਗੋਲੀਕਾਂਡ ਦਾ ਮਾਮਲਾ ਮੁੜ ਭਖਦਾ ਨਜ਼ਰ ਆ ਰਿਹਾ ਹੈ। ਗੋਲੀਕਾਂਡ ਦੇ ਪੀੜਤਾਂ ਨੇ ਇਨਸਾਫ਼ ਲਈ ਅੱਜ ਬਠਿੰਡਾ-ਕੋਟਕਪੁਰਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ ਅਤੇ ਇਨਸਾਫ਼ ਨਾ ਮਿਲਣ ਤੱਕ ਅਣਮਿੱਥੇ ਸਮੇਂ ਲਈ ਰੋਡ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਸ ਮੋਰਚੇ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਵੀ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ
ਮੋਰਚੇ ’ਤੇ ਬੈਠੇ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰਦਿਆਂ ਹੁਣ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ ਇਸ ਲਈ ਰੋਡ ਜਾਮ ਕੀਤਾ ਗਿਆ ਹੈ। ਪੀੜਤ ਪਰਿਵਾਰਾਂ ਨੇ ਮੰਗ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ਵਾਪਸ ਲਈ ਜਾਵੇ। ਪ੍ਰਦਰਸ਼ਨ ਕਰ ਰਹੇ ਸੁਖਰਾਜ ਸਿੰਘ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਵਾਲਿਆਂ ’ਤੇ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਦੀ ਮੌਤ ਵੀ ਸ਼ਾਂਤਮਈ ਮੋਰਚਾ ਲਗਾ ਕੇ ਬੈਠੇ ਲੋਕਾਂ 'ਤੇ ਗੋਲ਼ੀਬਾਰੀ ਦੌਰਾਨ ਹੋਈ ਸੀ ਪਰ ਅੱਜ ਤੱਕ ਸਾਨੂੰ ਇਨਸਾਫ਼ ਨਹੀਂ ਮਿਲਿਆ।

ਇਹ ਵੀ ਪੜ੍ਹੋ : ਦਾਜ ਦੀ ਭੇਟ ਚੜੀ ਇਕ ਹੋਰ ਵਿਆਹੁਤਾ, ਸਹੁਰਿਆਂ ਤੋਂ ਦੁਖੀ 20 ਸਾਲਾ ਮੁਟਿਆਰ ਨੇ ਦੁਨੀਆ ਨੂੰ ਕਿਹਾ ਅਲਵਿਦਾ
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਇਸ ਮਾਮਲੇ ਉੱਪਰ ਲਗਾਤਾਰ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖ਼ਿਲਾਫ਼ ਮੋਰਚਾ ਲਾ ਕੈ ਬੈਠੇ ਲੋਕਾਂ ਉੱਪਰ ਗੋਲੀ ਚਲਾਉਣ ਕਾਰਨ ਦੋ ਜਣਿਆ ਦੀ ਮੌਤ ਹੋ ਗਈ ਸੀ। ਪੀੜਤਾਂ ਦਾ ਇਲਜ਼ਾਮ ਹੈ ਕਿ ਉੱਥੇ ਸਿੱਖ ਸੰਗਤ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀ ਸੀ, ਜਿਸ ’ਤੇ ਪੁਲਿਸ ਨੇ ਸਰਕਾਰ ਦੇ ਇਸ਼ਾਰੇ ’ਤੇ ਗੋਲੀਆਂ ਚਲਾ ਦਿੱਤੀਆਂ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪਿੰਡ ਕੱਸੋਆਣਾ ਦੇ ਕਤਲ ਕੀਤੇ ਗਏ ਕਾਂਗਰਸੀ ਵਰਕਰ ਦੇ ਭੋਗ ਵਿੱਚ ਸ਼ਾਮਲ ਹੋਣ ਪਹੁੰਚੇ ਨਵਜੋਤ ਸਿੰਘ ਸਿੱਧੂ
NEXT STORY