ਭਾਦਸੋਂ (ਅਵਤਾਰ)- ਸਥਾਨਕ ਸ਼ਹਿਰ ਦੇ ਨਾਭਾ ਅਮਲੋਹ ਰੋਡ ਵਿਖੇ ਭਾਦਸੋਂ ਚੋਅ ਹੈ ਜੋ ਕਿ ਸਰਹੰਦ ਤੋਂ ਹੁੰਦਾ ਹੋਇਆ ਮਾਂਗੇਵਾਲ, ਨਾਭਾ ਤੋਂ ਅੱਗੇ ਸੁਨਾਮ ਜਾਂਦਾ ਹੈ। ਪਰ ਇਸ ਚੋਅ ਵਿਚ ਜੰਗਲੀ ਬੂਟੀ ਨੇ ਵੱਡੀ ਮਾਤਰਾ ਵਿਚ ਜਗ੍ਹਾ ਘੇਰ ਲਈ ਹੈ ਤੇ ਪ੍ਰਸ਼ਾਸਨ ਵਲੋਂ ਅਜੇ ਤੱਕ ਚੋਅ ਦੀ ਸਫਾਈ ਤੱਕ ਨਹੀ ਕੀਤੀ ਗਈ। ਬਰਸਾਤ ਦਾ ਮੌਸਮ ਸਿਰ 'ਤੇ ਹੋਣ ਕਾਰਨ ਹੜ੍ਹਾਂ ਦੀ ਸਥਿਤੀ ਉਭਰ ਸਕਦੀ ਹੈ ਅਤੇ ਇਲਾਕੇ ਵਿਚ ਭਾਰੀ ਨੁਕਸਾਨ ਹੋ ਸਕਦਾ ਹੈ।
ਪਿਛਲੇ ਸਾਲ ਪਾਣੀ ਦੀ ਮਾਰ ਹੇਠ ਸ਼ਹਿਰ ਅਤੇ ਇਲਾਕਾ ਵਾਸੀਆਂ ਨੇ ਬਹੁਤ ਨੁਕਸਾਨ ਝੱਲਿਆ ਸੀ। ਪ੍ਰਸ਼ਾਸਨ ਵਲੋਂ ਚੋਅ ਦੀ ਸਫਾਈ ਵੱਲ ਕੋਈ ਧਿਆਨ ਨਹੀ ਦਿੱਤਾ ਜਾ ਰਿਹਾ, ਜਿਸ ਤੋਂ ਜਾਪਦਾ ਹੈ ਕਿ ਪ੍ਰਸ਼ਾਸਨ ਅਵੇਸਲਾ ਹੋਇਆ ਗੂੜੀ ਨੀਂਦ ਸੁੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜੁਲਾਈ ਵਿਚ ਬਰਸਾਤ ਦੌਰਾਨ ਜਿਥੇ ਪਟਿਆਲਾ ਜ਼ਿਲ੍ਹੇ ਵਿਚ ਪਾਣੀ ਦੀ ਮਾਰ ਨੇ ਤਬਾਹੀ ਮਚਾਈ ਸੀ, ਉਥੇ ਇਸ ਚੋਅ ਵਿਚ ਵੀ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਸੀ ਅਤੇ ਕਿਸਾਨਾਂ ਦੀ ਝੋਨੇ ਦੀ ਫਸਲ ਅਤੇ ਹੋਰ ਫਸਲਾਂ ਇਸ ਪਾਣੀ ਦੀ ਮਾਰ ਹੇਠ ਆ ਗਈਆਂ ਸਨ।
ਇਹ ਵੀ ਪੜ੍ਹੋ- CM ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਕੱਸਿਆ ਤੰਜ, ਕਿਹਾ- ''ਇਨ੍ਹਾਂ ਨੇ ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਆ...''
ਸਥਾਨਕ ਸ਼ਹਿਰ ਦੀ ਇੱਕ ਕਲੋਨੀ ਵਿਚ ਵੀ ਪਾਣੀ ਨੇ ਭਾਰੀ ਤਬਾਹੀ ਮਚਾਈ ਸੀ ਪਰ ਅਜੇ ਤੱਕ ਚੋਅ ਦੀ ਸਫਾਈ ਨਾ ਹੋਣ ਕਰਕੇ ਇਲਾਕਾ ਵਾਸੀਆਂ ਵਿਚ ਭਾਰੀ ਰੋਸ ਹੈ ਕਿ ਕਿਤੇ ਦੁਬਾਰਾ ਇਸ ਤਰਾਂ ਦੀ ਮਾਰ ਨਾ ਝੱਲਣੀ ਪੈ ਜਾਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਇਸ ਚੋਅ ਵਿਚ ਸਫਾਈ ਕਰਵਾਈ ਜਾਵੇ।
ਕੀ ਕਹਿੰਦੇ ਹਨ ਹਲਕਾ ਵਿਧਾਇਕ ?
ਇਸ ਬਾਰੇ ਜਦੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦਾ ਫੋਨ ਸਵਿੱਚ ਆਫ਼ ਆ ਰਿਹਾ ਸੀ। ਇਸ ਸਬੰਧੀ ਜਦੋਂ ਡ੍ਰੇਨ ਵਿਭਾਗ ਦੇ ਐਕਸੀਅਨ ਰਜਿੰਦਰ ਘਈ ਤੇ ਵਿਭਾਗ ਦੇ ਐੱਸ.ਡੀ.ਓ. ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਫੋਨ ਨਹੀ ਚੁੱਕਿਆ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵਲੋਂ ਚੋਅ ਦੀ ਸਫਾਈ ਸਬੰਧੀ ਕੋਈ ਪ੍ਰਬੰਧ ਕੀਤੇ ਜਾਣਗੇ ਜਾਂ ਨਹੀ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਤੋਂ ਬਾਅਦ 'ਆਪ' 'ਤੇ ਵਰ੍ਹੇ ਪ੍ਰਤਾਪ ਬਾਜਵਾ, ਤਿਆਰੀ ਪੂਰੀ ਨਾ ਹੋਣ 'ਤੇ ਪਾਈ ਝਾੜ
NEXT STORY