ਭਗਤਾ ਭਾਈ (ਪ੍ਰਵੀਨ, ਢਿੱਲੋਂ) : ਪਿੰਡ ਕੋਠਾ ਗੁਰੂ ਵਿਖੇ ਵਿਆਹੁਤਾ ਔਰਤ ਵੱਲੋਂ ਫਾਹ ਲੈ ਕੇ ਖੁਦਕਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਸਥਾਨਕ ਪੁਲਸ ਥਾਣੇ ਦੇ ਏ. ਐੱਸ. ਆਈ. ਗੁਰਜੰਟ ਸਿੰਘ ਨੇ ਆਪਣੀ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ। ਏ. ਐੱਸ. ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਪਤਨੀ ਜਗਸੀਰ ਸਿੰਘ ਵਾਸੀ ਕੋਠਾ ਗੁਰੂ ਨੇ ਪੱਖੇ ਵਾਲੀ ਕੁੰਡੀ ਨਾਲ ਆਪਣੀ ਚੁੰਨੀ ਨਾਲ ਫਾਹ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਮਨਦੀਪ ਕੌਰ ਦੇ ਤਿੰਨ ਲੜਕੀਆਂ, ਜਿਨ੍ਹਾਂ ਦੀ ਉਮਰ ਕਰੀਬ 13, 13 ਅਤੇ 16 ਕੁ ਸਾਲ ਦੱਸੀ ਜਾ ਰਹੀ ਹੈ ਅਤੇ ਇਕ ਲੜਕਾ 10 ਕੁ ਸਾਲ ਜੋ ਬਿਲਕੁਲ ਅਪਾਹਜ ਹੈ। ਪੁਲਸ ਨੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਸਰਕਾਰੀ ਸਕੂਲ ਬਣਿਆ ਜੰਗ ਦਾ ਮੈਦਾਨ, ਦੋ ਮਹਿਲਾ ਅਧਿਆਪਕਾਂ ਭਿੜੀਆਂ (ਵੀਡੀਓ)
NEXT STORY