ਮੋਹਾਲੀ : ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰਾ ਵਜੋਂ ਭਗਵੰਤ ਮਾਨ ਨੂੰ ਐਲਾਨਣ ਤੋਂ ਬਾਅਦ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੇ ਸੰਬੋਧਨ ’ਚ ਬੋਲਦਿਆਂ ਕਿਹਾ ਕਿ ਮੇਰੇ ਵੀਰ ਭਗਵੰਤ ਮਾਨ ਦਾ ਹਮੇਸ਼ਾ ਤੋਂ ਸੁਫ਼ਨਾ ਸੀ ਕਿ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਹ ਪੰਜਾਬ ਦੇ ਲੋਕਾਂ ਨੂੰ ਬੇਨਤੀ ਕਰਦੀ ਹੈ ਕਿ ਸਾਰੇ ਪੰਜਾਬ ਦੇ ਲੋਕ ਭਗਵੰਤ ਮਾਨ ਦਾ ਸੁਫ਼ਨਾ ਪੂਰਾ ਕਰਨ ’ਚ ਉਨ੍ਹਾਂ ਦਾ ਸਾਥ ਦੇਣ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਬੁੱਧਵਾਰ ਤੱਕ ਹੋਵੇਗੀ ਜਾਰੀ: ਢੀਂਡਸਾ
ਮਨਪ੍ਰੀਤ ਕੌਰ ਨੇ ਅੱਗੇ ਬੋਲਦਿਆਂ ਕਿਹਾ ਕਿ ਅਸੀਂ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਹਾਂ। ਸਾਡਾ ਪਾਲਣ-ਪੋਸ਼ਣ ਬਹੁਤ ਹੀ ਸਾਧਾਰਨ ਤਰੀਕੇ ਨਾਲ ਹੋਇਆ ਹੈ। ਇਸ ਕਰਕੇ ਵੀਰ ਭਗਵੰਤ ਮਾਨ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਨੇ ਅੱਜ ਤੱਕ ਕਦੇ ਪੰਚਾਇਤੀ ਚੋਣਾਂ ਵੀ ਨਹੀਂ ਲੜੀਆਂ ਸਨ ਪਰ ਮਾਨ ਦਾ ਕਹਿਣਾ ਸੀ ਕਿ ਭੁੱਖੇ ਢਿੱਡ ਹਾਸਾ ਨਹੀਂ ਆਉਂਦਾ ਹੈ ਇਸ ਲਈ ਮੈਨੂੰ ਸਿਆਸਤ ’ਚ ਜਾਣਾ ਪੈਣਾ ਹੈ ਅਤੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਸੰਸਦ ’ਚ ਰੱਖਣਾ ਪੈਣਾ ਹੈ, ਤਾਂ ਹੀ ਹੱਲ ਹੋਵੇਗਾ। ਮਨਪ੍ਰੀਤ ਨੇ ਦੱਸਿਆ ਕਿ ਭਗਵੰਤ ਮਾਨ ਆਪਣੇ 20 ਸਾਲ ਦੇ ਕਾਮੇਡੀਅਨ ਕਰੀਅਰ ’ਚ ਵੀ ਲੋਕਾਂ ਦੇ ਮੁੱਦਿਆਂ ਨੂੰ ਚੁੱਕਦੇ ਰਹੇ ਸਨ ਅਤੇ ਸਰਕਾਰਾਂ ਅੱਗੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਲੜਦੇ ਸਨ। ਉਨ੍ਹਾਂ ਕਿਹਾ ਕਿ ਅੱਜ ਅਰਵਿੰਦ ਕੇਜਰੀਵਾਲ ਵਲੋਂ ਅਤੇ ਸਮੂਹ ਪੰਜਾਬੀਆਂ ਵਲੋਂ ਉਨ੍ਹਾਂ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ।
ਪੜ੍ਹੋ ਇਹ ਵੀ ਖ਼ਬਰ - ਕੇਂਦਰੀ ਜੇਲ੍ਹ ਬਠਿੰਡਾ ’ਚ ਫੋਨ 'ਤੇ ਗੱਲ ਨਾ ਕਰਵਾਉਣ ਤੋਂ ਭੜਕੇ ਗੈਂਗਸਟਰ ਨੇ ਦੂਜੀ ਮੰਜ਼ਿਲ ਤੋਂ ਮਾਰੀ ਛਾਲ
ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਪਟਿਆਲਾ ’ਚ ਇਕ ਪ੍ਰਾਈਵੇਟ ਸਕੂਲ ’ਚ ਅਧਿਆਪਕ ਹੈ। ਉਨ੍ਹਾਂ ਦੱਸਿਆ ਕਿ ਆਪਣੀ ਨੌਕਰੀ ਦੌਰਾਨ ਉਸ ਨੇ ਹਮੇਸ਼ਾ ਮੋਤੀ ਮਹਿਲ ਦੇ ਸਾਹਮਣੇ ਅਧਿਆਪਕਾਂ ਨੂੰ ਰੋਜ਼ਾਨਾ ਧਰਨੇ ਦਿੰਦਿਆਂ ਦੇਖਿਆ ਹੈ। ਰੋਜ਼ ਹੀ ਕਿੰਨੀਆਂ ਭੈਣਾਂ ਦੀਆਂ ਚੁੰਨੀਆਂ ਅਤੇ ਵੀਰਾਂ ਦੀਆਂ ਪੱਗਾਂ ਰੁੱਲਦੀਆਂ ਦੇਖਦੀ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਡੰਡੇ ਖਾਣ ਨੂੰ ਨਹੀਂ ਬਨਾਉਂਦੇ। ਉਨ੍ਹਾਂ ਕਿਹਾ ਕਿ ਜੇਕਰ ਮੇਰਾ ਭਰਾ ਭਗਵੰਤ ਮਾਨ ਇਸ ਵਾਰ ਪੰਜਾਬ ਦਾ ਮੁੱਖ ਮੰਤਰੀ. ਬਣਦਾ ਹੈ ਤਾਂ ਮੈਂ ਵਾਅਦਾ ਕਰਦੀ ਹਾਂ ਕਿ ਅਜਿਹਾ ਵਤੀਰਾ ਅਧਿਆਪਕਾਂ ਅਤੇ ਬੇਰੁਜ਼ਗਾਰਾਂ ਪ੍ਰਤੀ ਦੁਬਾਰਾ ਦੇਖਣ ਨੂੰ ਨਹੀਂ ਮਿਲੇਗਾ ਅਤੇ ਲੋਕਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੰਗਰੂਰ 'ਚ ਹੋਇਆ ਕੋਰੋਨਾ ਦਾ ਬਲਾਸਟ 126 ਨਵੇਂ ਮਾਮਲੇ ਆਏ ਸਾਹਮਣੇ, ਮ੍ਰਿਤਕਾਂ ਦੀ ਗਿਣਤੀ 880 ਹੋਈ
NEXT STORY