ਬਾਘਾਪੁਰਾਣਾ (ਅਜੇ ਅਗਰਵਾਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 27 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੀ ਸੁਭਾਸ਼ ਅਨਾਜ ਮੰਡੀ ਨਿਹਾਲ ਸਿੰਘ ਵਾਲਾ ਰੋਡ ਵਿਖੇ ਕਰੀਬ 3.30 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ’ਚ ਰੈਲੀ ਕਰਨ ਲਈ ਪਹੁੰਚ ਰਹੇ ਹਨ। ਇਸ ਨੂੰ ਲੈ ਕੇ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੁਲਸ ਵੱਲੋਂ ਜਗ੍ਹਾ-ਜਗ੍ਹਾ ’ਤੇ ਸਖ਼ਤ ਸੁਰੱਖਿਆ ਦਾ ਪ੍ਰਬੰਧ ਕਰਦੇ ਹੋਏ ਬੈਰੀਕੇਟ ਲਗਾਏ ਗਏ ਹਨ। ਆਮ ਲੋਕਾਂ ਦੇ ਰੈਲੀ ’ਚ ਆਉਣ ਲਈ ਪ੍ਰਸ਼ਾਸਨ ਵਲੋਂ ਰੂਟ ਬਣਾਏ ਗਏ ਹਨ ਤਾਂ ਕਿ ਕਿਸੇ ਟ੍ਰੈਫਿਕ ’ਚ ਕੋਈ ਵਿਘਣ ਨਾ ਪਵੇ।
ਇਹ ਖ਼ਬਰ ਵੀ ਪੜ੍ਹੋ : ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਰੈਲੀ ਲਈ ਆਮ ਲੋਕਾਂ ਦੇ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ।

ਰੈਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ , ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ, ਚੇਅਰਮੈਨ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਬਾਘਾਪੁਰਾਣਾ ਆਮਦ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਨੰਗਲ 'ਚ ਰੂਹ ਕੰਬਾਊ ਘਟਨਾ, ਖੇਡ-ਖੇਡ 'ਚ ਪਾਣੀ ਦੀ ਬਾਲਟੀ 'ਚ ਡੁੱਬਿਆ ਸਵਾ ਸਾਲ ਦਾ ਬੱਚਾ, ਹੋਈ ਦਰਦਨਾਕ ਮੌਤ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੈਣ ਦੀ ਲਵ ਮੈਰਿਜ ਤੋਂ ਖ਼ਫ਼ਾ ਸਾਲੇ ਨੇ ਜੀਜੇ 'ਤੇ ਕੀਤਾ ਕਾਤਲਾਨਾ ਹਮਲਾ
NEXT STORY