ਪਟਿਆਲਾ (ਬਲਜਿੰਦਰ) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸੀਬਤਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਵਿਜੀਲੈਂਸ ਵੱਲੋਂ ਚੱਲ ਰਹੀ ਜਾਂਚ ਸਬੰਧੀ ਚਾਹਲ ਨੇ ਅਦਾਲਤ ’ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਸੀ। ਇਸ ’ਤੇ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ ਨੇ ਚਾਹਲ ਦੀ ਅਰਜ਼ੀ ਨੂੰ ਵੀਰਵਾਰ ਖਾਰਿਜ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਦੀਆਂ ਵੱਖ-ਵੱਖ ਜਾਇਦਾਦਾਂ ਬਾਰੇ ਪਿਛਲੇ ਸਾਲ ਨਵੰਬਰ ਮਹੀਨੇ ਜਾਂਚ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਦਿੱਤੀ ਇਹ ਚਿਤਾਵਨੀ
ਵਿਜੀਲੈਂਸ ਵੱਲੋਂ ਚਾਹਲ ਦੇ ਸਰਹਿੰਦ ਰੋਡ ਸਥਿਤ ਮੈਰਿਜ ਪੈਲੇਸ, ਜੇਲ੍ਹ ਰੋਡ ਸਥਿਤ ਸ਼ਾਪਿੰਗ ਮਾਲ ਸਮੇਤ ਹੋਰ ਜਾਇਦਾਦਾਂ ਦੀ ਕਾਗਜ਼ੀ ਜਾਂਚ ਤੇ ਪੈਮਾਇਸ਼ ਕੀਤੀ ਜਾ ਚੁੱਕੀ ਹੈ। ਆਮਦਨ ਦੇ ਸਰੋਤ ਅਤੇ ਜਾਇਦਾਦਾਂ ਸਬੰਧੀ ਸ਼ੰਕੇ ਹੋਣ ਕਰ ਕੇ ਵਿਜੀਲੈਂਸ ਕਈ ਵਾਰ ਭਰਤਇੰਦਰ ਚਾਹਲ ਨੂੰ ਜਾਂਚ ’ਚ ਸ਼ਾਮਿਲ ਹੋਣ ਲਈ ਨੋਟਿਸ ਕਰ ਚੁੱਕੀ ਹੈ। ਪਿਛਲੀ ਤਾਰੀਖਾਂ ’ਚ ਉਨ੍ਹਾਂ ਨੇ ਸਿਹਤ ਠੀਕ ਨਾ ਹੋਣ ਦਾ ਕਹਿ ਕੇ ਛੋਟ ਮੰਗੀ ਸੀ ਪਰ ਚਾਹਲ ਅੱਜ ਤੱਕ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਇਸੇ ਦੌਰਾਨ ਹੀ ਚਾਹਲ ਵੱਲੋਂ ਅਦਾਲਤ ਕੋਲ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਭਗਤਾ ਭਾਈ 'ਚ ਹੋਈ ਭਾਰੀ ਗੜੇਮਾਰੀ, ਕਾਰਾਂ 'ਚ ਪਏ ਵੱਡੇ-ਵੱਡੇ ਡੈਂਟ ਤੇ ਟੁੱਟੀਆਂ ਸੀਮੈਂਟ ਵਾਲੀਆਂ ਸ਼ੈੱਡਾਂ
NEXT STORY