ਭਵਾਨੀਗੜ੍ਹ (ਕਾਂਸਲ) - ਸਥਾਨਕ ਪੁਲਸ ਨੇ ਨੇੜਲੇ ਪਿੰਡ ਝਨੇੜੀ ਦੇ ਇਕ ਵਿਅਕਤੀ ਅਤੇ ਉਸ ਦੇ ਹੋਰ ਪਰਿਵਾਰਕ ਮੈਂਬਰਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਮਸੇਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਝਨੇੜੇ ਨੇ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਹਰੀ ਸਿੰਘ ਪੁੱਤਰ ਅਮਰਜੀਤ ਸਿੰਘ, ਪ੍ਰਗਟ ਸਿੰਘ ਪੁੱਤਰ ਅਮਰਜੀਤ ਸਿੰਘ, ਪ੍ਰਮਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ, ਅਮਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਨਰਪਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਸਾਰੇ ਵਾਸੀਅਨ ਝਨੇੜੀ ਨੇ ਉਸ ਨੂੰ ਅਤੇ ਉਸ ਦੇ ਭਰਾ ਨੂੰ ਘੇਰ ਕੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਦੋਂ ਰੋਲਾ ਸੁਣ ਕੇ ਉਸ ਦੀ ਪਤਨੀ ਅਤੇ ਭਰਜਾਈ ਉਨ੍ਹਾਂ ਨੂੰ ਬਚਾਉਣ ਲਈ ਘਰੋਂ ਬਾਹਰ ਆਈਆਂ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ਦੀ ਵੀ ਕਥਿਤ ਤੌਰ ’ਤੇ ਕੁੱਟਮਾਰ ਕੀਤੀ।
ਪੁਲਸ ਨੇ ਸ਼ਮਸੇਰ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਉਕਤ 5 ਵਿਅਕਤੀਆਂ ਵਿਰੁੱਧ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦਾ, ਟੀਕਾ ਲਾਉਣ ਵਾਲਾ ਕਾਬੂ
NEXT STORY