ਭਵਾਨੀਗੜ੍ਹ (ਕਾਂਸਲ) : ਸਥਾਨਕ ਪੁਲਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੈਕ ਪੋਸਟ ਕਾਲਾਝਾੜ ਦੀ ਇੰਚਾਰਜ ਸਬ ਇੰਸਪੈਕਟਰ ਗੀਤਾ ਰਾਣੀ ਦੀ ਅਗਵਾਈ ਹੇਠ ਹੈਡ ਕਾਂਸਟੇਬਲ ਨਿਰਭੈ ਸਿੰਘ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਬਾ ਹੱਦ ਪਿੰਡ ਖੇੜੀ ਗਿੱਲਾਂ ਨੇੜੇ ਮੌਜੂਦ ਸੀ ਤਾਂ ਨਹਿਰ ਕੰਢੇ ਬੈਠਾ ਇਕ ਵਿਕਅਤੀ ਜਿਸ ਕੋਲ ਇਕ ਪਲਾਸਟਿਕ ਦਾ ਥੈਲਾ ਪਿਆ ਹੋਇਆ ਸੀ ਉਹ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਜਿਵੇਂ ਹੀ ਉਹ ਆਪਣਾ ਥੈਲਾ ਚੁੱਕ ਕੇ ਜਾਣ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਥੈਲੇ ਵਿਚੋਂ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰਸਭਰੀ ਮਾਲਟਾ ਹਰਿਆਣਾ ਦੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਸਰਦਾਰਾ ਸਿੰਘ ਵਾਸੀ ਖੇੜੀਗਿੱਲਾਂ ਦੇ ਤੌਰ 'ਤੇ ਹੋਈ ਹੈ, ਨੂੰ ਸ਼ਰਾਬ ਸਮੇਤ ਕਾਬੂ ਕਰਕੇ ਉਸ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੋਟਿੰਗ ਪ੍ਰਤੀ ਮਰਦਾਂ ਦੇ ਮੁਕਾਬਲੇ ਔਰਤਾਂ ਜ਼ਿਆਦਾ ਜਾਗਰੂਕ
NEXT STORY