ਭਵਾਨੀਗੜ੍ਹ (ਕਾਂਸਲ) : ਸਥਾਥਨ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ 'ਤੇ ਪਿੰਡ ਫੱਗੂਵਾਲਾ ਨੇੜੇ ਬੀਤੀ ਰਾਤ ਇਕ ਮੋਟਰਸਾਈਕਲ ਦੇ ਕਿਸੇ ਵਾਹਨ ਦੀ ਲਪੇਟ ਵਿਚ ਆ ਜਾਣ ਕਾਰਨ 3 ਨੌਜਵਾਨਾਂ ਵਿਚੋਂ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਅਤੇ 1 ਦੇ ਮਾਮੂਲੀ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਨੇੜੇ ਪਿੰਡ ਫੱਗੂਵਾਲਾ ਵਿਖੇ ਨੈਸ਼ਨਲ ਹਾਈਵੇ 'ਤੇ ਸੰਗਰੂਰ ਪਾਸਿਓਂ ਆ ਰਹੇ ਇਕ ਮੋਟਰਸਾਇਕਲ ਨੂੰ ਭਵਾਨੀਗੜ੍ਹ ਪਾਸਿਓਂ ਆ ਰਹੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਸਤਨਾਮ ਸਿੰਘ ਅਤੇ ਲਖਵੀਰ ਸਿੰਘ ਵਾਸੀ ਰੇਤਗੜ੍ਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦੋਂਕਿ ਇਨ੍ਹਾਂ ਦੇ ਤੀਜੇ ਸਾਥੀ ਸੁਰਜੀਤ ਸਿੰਘ ਵਾਸੀ ਰੇਤਗੜ੍ਹ ਨੂੰ ਮਾਮੂਲੀ ਸੱਟਾਂ ਲੱਗੀਆਂ। ਉਥੇ ਹੀ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲਾ ਵਾਹਨ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਥੋਂ ਲੰਘ ਰਹੇ ਰਾਹਗੀਰਾਂ ਨੇ ਇਨ੍ਹਾਂ ਤਿੰਨਾਂ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਥੇ ਸਤਨਾਮ ਸਿੰਘ ਅਤੇ ਲਖਵੀਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਉਪਰੰਤ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ। ਸਤਨਾਮ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਤੋਂ ਪੀ.ਜੀ.ਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਡੇਂਗੂ ਨਾਲ 5 ਮਰੀਜ਼ਾਂ ਦੀ ਮੌਤ, ਗਿਣਤੀ 2500 ਤੋਂ ਪਾਰ
NEXT STORY