ਭਵਾਨੀਗੜ੍ਹ(ਕਾਂਸਲ)— ਸਥਾਨਕ ਸ਼ਹਿਰ ਅਤੇ ਇਲਾਕੇ ਵਿਚ ਮਹਾ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਧੂੰਮ-ਧਾਮ ਨਾਲ ਮਨਾਇਆ ਜਾ ਰਿਹਾ। ਇਸ ਤਿਉਹਾਰ ਮੌਕੇ ਅੱਜ ਸਵੇਰ ਤੋਂ ਹੀ ਵੱਖ ਵੱਖ ਮੰਦਿਰਾਂ ਵਿਚ ਸ਼ਿਵ ਭਗਤਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਮੰਦਰਾਂ ਵਿਚ ਬਮ-ਬਮ ਭੋਲੇ ਦੇ ਜੈਕਾਰਿਆਂ ਨਾਲ ਅਕਾਸ਼ ਗੂੰਜ ਰਿਹਾ ਹੈ। ਅੱਜ ਸਵੇਰ ਤੋਂ ਹੀ ਸ਼ਿਵ ਭਗਤ ਸ਼ਿਵਲਿੰਗ 'ਤੇ ਜਲ ਅਰਪਨ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।
ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਮੁਨੀਸ਼ ਕੁਮਾਰ, ਸਰਪ੍ਰਸਤ ਨਰਾਇਣ ਦਾਸ ਸੱਚਦੇਵਾ, ਲਛਮਣ ਸੱਚਦੇਵਾ ਸਮੇਤ ਵੱਡੀ ਗਿਣਤੀ ਵਿਚ ਮੰਦਰ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ।
ਸ਼੍ਰੀ ਮੁਕਤੇਸ਼ਵਰ ਮਹਾਦੇਵ ਸ਼ਿਵ ਮੰਦਰ 'ਚ ਲੱਗੀ ਸ਼ਿਵ ਭਗਤਾਂ ਦੀ ਭੀੜ (ਵੀਡੀਓ)
NEXT STORY