ਭਵਾਨੀਗੜ੍ਹ, (ਵਿਕਾਸ ਮਿੱਤਲ)- ਸੀਨੀਅਰ ਕਪਤਾਨ ਪੁਲਸ ਸੰਗਰੂਰ ਸਰਤਾਜ ਸਿੰਘ ਚਹਿਲ ਆਈ.ਪੀ.ਐੱਸ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਭਵਾਨੀਗੜ੍ਹ ਰਾਹੁਲ ਕੌਸ਼ਲ ਦੀ ਅਗਵਾਈ ਹੇਠ ਆਈ.ਟੀ. ਵਿੰਗ ਭਵਾਨੀਗੜ੍ਹ ਵੱਲੋਂ ਆਮ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਲੱਭਣ ਲਈ ਚਲਾਈ ਮੁਹਿੰਮ ਸਫਲ ਰਹੀ। ਇਸ ਮੁਹਿੰਮ ਤਹਿਤ ਅੱਜ 17 ਗੁੰਮ ਹੋਏ ਮੋਬਾਈਲ ਫੋਨ ਟੈਕਨੀਕਲ ਢੰਗ ਨਾਲ ਟ੍ਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪੇ ਗਏ।
ਇਸ ਮੌਕੇ ਡੀ.ਐੱਸ.ਪੀ. ਰਾਹੁਲ ਕੌਸ਼ਲ ਨੇ ਕਿਹਾ ਕਿ ਪੁਲਸ ਵੱਲੋਂ ਗੁੰਮ ਹੋਏ ਮੋਬਾਈਲ ਫੋਨਾਂ ਸੰਬੰਧੀ ਮਿਲੀਆਂ ਸ਼ਿਕਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਆਧੁਨਿਕ ਤਕਨੀਕ ਤੇ ਸਾਇਬਰ ਸਰੋਤਾਂ ਦੀ ਮਦਦ ਨਾਲ ਮੋਬਾਈਲ ਫੋਨਾਂ ਦੀ ਲੋਕੇਸ਼ਨ ਟ੍ਰੇਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਈ.ਟੀ. ਵਿੰਗ ਦੀ ਟੀਮ ਵੱਲੋਂ ਲਗਾਤਾਰ ਮਿਹਨਤ ਕਰਕੇ ਇਹ ਸਫਲਤਾ ਹਾਸਲ ਕੀਤੀ ਗਈ ਹੈ। ਡੀ.ਐੱਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ਦੀ ਸੂਰਤ ਵਿਚ ਤੁਰੰਤ ਨੇੜਲੇ ਪੁਲਸ ਥਾਣੇ ਜਾਂ ਸਾਇਬਰ ਸੈੱਲ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਮੋਬਾਈਲ ਨੂੰ ਲੱਭਿਆ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਪ੍ਰਸ਼ਾਸਨ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਹਮੇਸ਼ਾਂ ਵਚਨਬੱਧ ਹੈ। ਮੋਬਾਈਲ ਫੋਨ ਵਾਪਸ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੇ ਆਈ.ਟੀ. ਵਿੰਗ ਭਵਾਨੀਗੜ੍ਹ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਸ ਦੀ ਇਸ ਪਹਿਲ ਨਾਲ ਆਮ ਲੋਕਾਂ ਦਾ ਭਰੋਸਾ ਪ੍ਰਸ਼ਾਸਨ 'ਤੇ ਹੋਰ ਮਜ਼ਬੂਤ ਹੋਇਆ ਹੈ। ਲੋਕਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੁਲਸ ਅਤੇ ਜਨਤਾ ਦਰਮਿਆਨ ਸਾਂਝ ਹੋਰ ਮਜ਼ਬੂਤ ਹੁੰਦੀ ਹੈ।
ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਤੋਂ ਦਿੱਤਾ ਅਸਤੀਫ਼ਾ
NEXT STORY