ਭਵਾਨੀਗੜ੍ਹ(ਕਾਂਸਲ)— ਸਥਾਨਕ ਸ਼ਹਿਰ ਵਿਚ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਰੂਰ ਰੋਡ ਅਤੇ ਬਲਿਆਲ ਰੋਡ 'ਤੇ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦੋਵੇਂ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋ ਸਾਂਝੇ ਤੌਰ 'ਤੇ ਸ੍ਰੀ ਗੁਰੂ ਗੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਾਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਇਹ ਨਗਰ ਕੀਰਤਨ ਸੰਗਰੂਰ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗੁਰੂਘਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਹੋਰ ਵੱਖ-ਵੱਖ ਗਲੀ ਮੁਹੱਲਿਆਂ ਤੋਂ ਹੁੰਦਾ ਹੋਇਆ ਬਲਿਆਲ ਰੋਡ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗੁਰੂਘਰ ਵਿਖੇ ਆ ਕੇ ਸੰਪੰਨ ਹੋਇਆ। ਇਸ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਧਾਰਮਿਕ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਰਵਾਂ ਸੁਵਾਗਤ ਕੀਤਾ ਗਿਆ ਅਤੇ ਲੰਗਰ ਵੀ ਲਗਾਏ ਗਏ। ਇਸ ਮੌਕੇ ਦੋਵੇਂ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨਾਂ ਨਾਹਰ ਸਿੰਘ ਅਤੇ ਸੋਹਣ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵੀਦਾਸ ਮਾਹਰਾਜ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਬਿਕਰਮ ਸਿੰਘ ਜੱਸੀ, ਨਛੱਤਰ ਸਿੰਘ, ਸੱਤਪਾਲ ਸਿੰਘ, ਅਮਰੀਕ ਸਿੰਘ ਵਿੱਕੀ, ਚਰਨਜੀਤ ਸਿੰਘ ਗ੍ਰੰਥੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ।
ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੇ ਕੈਪਟਨ : ਮਨਿਸਟੀਰੀਅਲ ਕਰਮਚਾਰੀ
NEXT STORY