ਬਠਿੰਡਾ(ਸੁਖਵਿੰਦਰ) : ਪੰਜਾਬ ’ਚ ਪੀ. ਆਰ. ਟੀ. ਸੀ. ਦੀਆਂ ਬੱਸਾਂ ’ਚ ਭਿੰਡਰਾਂਵਾਲੇ ਦੀਆਂ ਤਸਵੀਰਾਂ ਪੁਲਸ ਅਤੇ ਪੀ. ਆਰ. ਟੀ. ਸੀ. ਅਧਿਕਾਰੀਆਂ ਵੱਲੋਂ ਹਟਾ ਦਿੱਤੀਆਂ ਗਈਆਂ ਹਨ। ਉੱਚ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਬੱਸਾਂ ’ਤੇ ਲੱਗੀਆਂ ਤਸਵੀਰਾਂ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਕਈ ਸੰਗਠਨਾਂ ਨੇ ਫੋਟੋ ਹਟਾਉਣ ਦਾ ਵਿਰੋਧ ਕੀਤਾ ਹੈ। ਜਾਣਕਾਰੀ ਅਨੁਸਾਰ ਨਵੀਆਂ ਬੱਸਾਂ ’ਚ ਡਰਾਈਵਰਾਂ ਨੂੰ ਧੁੱਪ ਤੋਂ ਬਚਾਉਣ ਲਈ ਸ਼ੀਸ਼ਿਆਂ ’ਤੇ ਕਈ ਤਰ੍ਹਾਂ ਦੀਆਂ ਲੈਮੀਨੇਸ਼ਨਾਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ’ਚੋਂ ਕੁਝ ਲੈਮੀਨੇਸ਼ਨ ’ਤੇ ਭਿੰਡਰਾਂਵਾਲੇ ਦੀਆਂ ਫੋਟੋਆਂ ਲਗਾਈਆਂ ਗਈਆਂ ਸਨ ।
ਇਹ ਵੀ ਪੜ੍ਹੋ- ਅਮਨ ਅਰੋੜਾ ਦੇ ਰੂਪ ’ਚ ਜ਼ਿਲ੍ਹਾ ਸੰਗਰੂਰ ਨੂੰ ਮਿਲਿਆ ਤੀਸਰਾ ਕੈਬਨਿਟ ਮੰਤਰੀ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਪੀ. ਆਰ. ਟੀ. ਸੀ. ਨੂੰ ਪੱਤਰ ਲਿਖ ਕੇ ਬਰਨਾਲਾ ਤੇ ਬਠਿੰਡਾ ਡਿਪੂਆਂ ਦੀਆਂ ਕੁਝ ਬੱਸਾਂ ਦੇ ਨੰਬਰ ਦੇ ਕੇ ਤੁਰੰਤ ਤਸਵੀਰਾਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਕੁਝ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ। ਪੀ. ਆਰ. ਟੀ. ਸੀ. ਡਿਪੂ ਮੈਨੇਜਰ ਰਮਨ ਸ਼ਰਮਾ ਨੇ ਦੱਸਿਆ ਕਿ ਜਿਨ੍ਹਾਂ ਬੱਸਾਂ ਵਿਚ ਕੁਝ ਅਜਿਹੀਆਂ ਤਸਵੀਰਾਂ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ। ਪੁਲਸ ਵੱਲੋਂ ਪੱਤਰ ਮਿਲਣ ਤੋਂ ਬਾਅਦ ਹੀ ਉਕਤ ਕਾਰਵਾਈ ਕੀਤੀ ਗਈ ਹੈ । ਇਸ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਤਸਵੀਰਾਂ ਨੂੰ ਹਟਾਇਆ ਜਾਵੇਗਾ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
PSEB 10ਵੀਂ ਦਾ ਨਤੀਜਾ : ਲੁਧਿਆਣਾ ਜ਼ਿਲ੍ਹੇ ਦੇ ਪਹਿਲੇ 3 ਸਥਾਨਾਂ 'ਤੇ ਧੀਆਂ ਨੇ ਗੱਡੇ ਝੰਡੇ
NEXT STORY