ਜ਼ੀਰਾ/ਮੱਖੂ (ਅਕਾਲੀਆਂਵਾਲਾ)– ਜ਼ਿਲ੍ਹਾ ਫਿਰੋਜ਼ਪੁਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਮੱਖੂ ਨੇੜੇ ਇਕ ਭਿਆਨਕ ਹਾਦਸਾ ਵਾਪਰ ਜਾਣ ਦੀ ਜਾਣਕਾਰੀ ਮਿਲੀ ਹੈ। ਗੱਡੀ ਦਾ ਟਾਇਰ ਫਟਣ ਕਾਰਨ ਸਵਿਫ਼ਟ ਕਾਰ ਦਾ ਭਿਆਨਕ ਐਕਸੀਡੈਂਟ ਹੋ ਗਿਆ, ਜਿਸ 'ਚ ਸਵਾਰ 6 'ਚੋਂ 4 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਦਕਿ 2 ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।
ਮ੍ਰਿਤਕਾਂ ਦੀ ਪਛਾਣ ਗੁਰਕੀਰਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਛੋਟੇਪੁਰ, ਜਗਰਾਜ ਸਿੰਘ ਪੁੱਤਰ ਰਸ਼ਪਾਲ ਸਿੰਘ ਥੋਬਾ, ਵੈਸ਼ਦੀਪ ਸਿੰਘ ਪੁੱਤਰ ਜਤਿੰਦਰ ਕੁਮਾਰ ਮਹੱਲਾ ਥੋਹ ਪੱਤੀ ਗੁਰਦਾਸਪੁਰ ਤੇ ਅਰਸ਼ਦੀਪ ਚੰਦ ਪੁੱਤਰ ਜਸਪਾਲ ਚੰਦ ਨਿਵਾਸੀ ਆਲੋਵਾਲ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜਦਕਿ ਗੁਰਮਨ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਗੁਰਦਾਸਪੁਰ ਤੇ ਜੋਬਨ ਵਾਸੀ ਪਠਾਨਕੋਟ ਦੇ ਜ਼ਖਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਮ੍ਰਿਤਕ ਨੌਜਵਾਨ ਜ਼ਿਲ੍ਹਾ ਬਠਿੰਡਾ 'ਚ ਵੈਟਰਨਰੀ ਪੋਲੀਟੈਕਨਿਕ ਕਾਲਜ ਕਾਲਝਰਾਣੀ 'ਚ ਪੇਪਰ ਦੇ ਕੇ ਗੱਡੀ 'ਚ ਆਪਣੇ ਘਰਾਂ ਨੂੰ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਸਥਿਤ ਕਰਾਊਨ ਕੈਸਲ ਪੈਲਸ ਮੱਖੂ ਦੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ 4 ਨੌਜਵਾਨਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਗੱਡੀ ਸਪੀਡ ਦੇ ਨਾਲ ਆ ਰਹੀ ਸੀ, ਟਾਇਰ ਫਟਣ ਦੇ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ। ਪੈਲਸ ਦੇ ਸਾਹਮਣੇ ਖੜ੍ਹੇ ਸਕਿਉਰਟੀ ਗਾਰਡ ਕੁਰਸੀ ਤੋਂ ਉੱਠਿਆ ਹੀ ਸੀ ਕਿ ਅਚਾਨਕ ਕਾਰ ਕੰਧ ਨਾਲ ਜਾ ਟਕਰਾਈ। ਹਾਦਸੇ 'ਚ ਜ਼ਖਮੀ ਹੋਏ ਜੋਬਨ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ ਜਦੋਂ ਕਿ ਗੁਰਮਨ ਜ਼ੀਰਾ ਦੇ ਹਸਪਤਾਲ ’ਚ ਦਾਖਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕਿਸਾਨਾਂ ਨਾਲ ਮੀਟਿੰਗ ਮਗਰੋਂ ਬੋਲੇ ਕੇਂਦਰੀ ਮੰਤਰੀ, "ਸ਼ਾਂਤੀਪੂਰਨ ਢੰਗ ਨਾਲ ਲੱਭਾਂਗੇ ਹੱਲ" (ਵੀਡੀਓ)
NEXT STORY