ਬੁਢਲਾਡਾ (ਬਾਂਸਲ) : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਤਾਜਪੋਸ਼ੀ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਕਾਂਗਰਸੀ ਆਗੂਆਂ ਦੀ ਗ਼ੈਰ-ਹਾਜ਼ਰੀ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਕਾਂਗਰਸ ਜ਼ਿਲ੍ਹਾ ਪ੍ਰਧਾਨ ਸਮੇਤ ਹੋਰਨਾਂ ਆਗੂਆਂ ਦੀ ਤਾਜਪੋਸ਼ੀ ਦਾ ਬਹਾਨਾ ਬਣਾ ਕੇ ਆਪਣੀ ਨਮੋਸ਼ੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਲਈ ਪੰਜਾਬ ਪੁੱਜਣ ’ਤੇ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਨੂੰ ਸ਼ਾਮਲ ਕਰਵਾਉਣ ਲਈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਕਿਸੇ ਵੀ ਵੱਡੇ ਕਾਂਗਰਸੀ ਆਗੂ ਦੇ ਸ਼ਾਮਲ ਨਾ ਹੋਣ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪਟਿਆਲਾ ਤੋਂ ਬਾਅਦ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਅਤੇ ਰਣਵੀਰ ਕੌਰ ਮੀਆਂ ਦੀ ਮੰਗਲਵਾਰ ਦੇਰ ਸ਼ਾਮ ਮਾਨਸਾ ਦੀ ਪੁਰਾਣੀ ਅਨਾਜ ਮੰਡੀ ’ਚ ਕਾਂਗਰਸ ਵੱਲੋਂ ਖੋਲ੍ਹੇ ਗਏ ਦਫ਼ਤਰ ’ਚ ਤਾਜਪੋਸ਼ੀ ਲਈ ਪੁੱਜੇ ਸਨ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ, ਆਖੀ ਇਹ ਗੱਲ
ਇਸ ਮੌਕੇ ਮੀਡੀਆ ਵੱਲੋਂ ਪੁੱਛੇ ਸਵਾਲਾਂ ਨੂੰ ਟਾਲਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਜਨਵਰੀ ਦੇ ਪਹਿਲੇ ਹਫ਼ਤੇ ਪੱਛਮੀ ਬੰਗਾਲ ਤੋਂ ਹਰਿਆਣਾ ਦੇ ਰਸਤੇ ਪੰਜਾਬ ਪਹੁੰਚਣਗੇ, ਜਿਸ ’ਚ ਪਾਰਟੀ ਦੇ ਹਰ ਛੋਟੇ ਤੋਂ ਵੱਡੇ ਆਗੂ ਇਸ ਪ੍ਰੋਗਰਾਮ ’ਚ ਸ਼ਿਰਕਤ ਕਰਨਗੇ। ਅੱਜ ਆਮਦ ਦੌਰਾਨ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਿੱਧੂ ਮੂਸੇਵਾਲਾ ਦਾ ਪਰਿਵਾਰ, ਡਾ. ਮਨੋਜ ਮੰਜੂ ਬਾਂਸਲ, ਰਣਜੀਤ ਕੌਰ ਭੱਟੀ, ਡਾ. ਮਨਜੀਤ ਰਾਣਾ, ਬੱਬਲਜੀਤ ਸਿੰਘ ਖਿਆਲਾ, ਸਾਬਕਾ ਕਾਰਜਕਾਰੀ ਪ੍ਰਧਾਨ ਵਿੱਕੀ, ਮਨਜੀਤ ਸਿੰਘ ਝੱਲਬੂਟੀ ਦਾ ਹਾਜ਼ਰ ਨਾ ਹੋਣਾ ਸਿਆਸੀ ਹਲਕਿਆ ’ਚ ਕੁਝ ਹੋਰ ਹੀ ਬਿਆਨ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਸਕੂਲਾਂ ਦੇ ਟਾਈਮ ਨੂੰ ਲੈ ਕੇ ਅਹਿਮ ਖ਼ਬਰ, ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੜ੍ਹੋ Top 10
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦਾ ਬੇੜਾ ਗਰਕ ਕਰਨ ’ਚ ਕੋਈ ਕਸਰ ਨਹੀਂ ਛੱਡੀ : ਰਾਜਾ ਵੜਿੰਗ
NEXT STORY