ਲੁਧਿਆਣਾ (ਗੌਤਮ)- ਜਨਕਪੁਰੀ ਦੇ ਨੇੜੇ ਗਣੇਸ਼ ਨਗਰ ਵਿਚ ਸੋਮਵਾਰ ਨੂੰ ਸਵੇਰੇ ਇਕ ਬੇਕਰੀ ਵਿਚ ਅਚਾਨਕ ਅੱਗ ਲੱਗਣ ਨਾਲ ਭੱਜ ਦੌੜ ਮਚ ਗਈ। ਪਤਾ ਲੱਗਦੇ ਹੀ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਪੁਲਸ ਕੰਟਰੋਲ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ ਅਤੇ ਲਗਭਗ ਅੱਧੇ ਘੰਟੇ ’ਚ ਅੱਗ ’ਤੇ ਕਾਬੂ ਪਾਇਆ ਗਿਆ।
ਫਾਇਰ ਅਫਸਰ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਇਸ ਦੌਰਾਨ 2 ਗੱਡੀਆਂ ਦਾ ਪ੍ਰਯੋਗ ਕਰਕੇ ਅੱਗ ’ਤੇ ਕਾਬੂ ਪਾਇਆ ਗਿਆ। ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਅੱਗ ਲੱਗਣ ਕਾਰਨ ਇਕ ਮੋਟਰਸਾਈਕਲ ਸੜ ਗਿਆ ਹੈ।
ਇਹ ਵੀ ਪੜ੍ਹੋ- ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ
ਬੇਕਰੀ ਮਾਲਕ ਦਿਲਸ਼ਾਦ ਅੰਸਾਰੀ ਨੇ ਦੱਸਿਆ ਕਿ ਉਸ ਦੇ ਗੋਦਾਮ ਦੇ ਬਾਹਰ ਹੀ ਉਸ ਦੀ ਦੁਕਾਨ ਹੈ। ਉਸ ਦੀ ਲੇਬਰ ਵੀ ਗੋਦਾਮ ਵਿਚ ਰਹਿੰਦੀ ਹੈ। ਦੁਪਹਿਰ ਨੂੰ ਲੇਬਰ ਖਾਣਾ ਬਣਾ ਰਹੀ ਸੀ ਕਿ ਅਚਾਨਕ ਧਮਾਕਾ ਹੋਣ ਨਾਲ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ ਅਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾ ਹੀ ਨੇੜੇ ਦੇ ਲੋਕਾਂ ਨੇ ਬਚਾਅ ਕਾਰਜ ਕਰਦੇ ਹੋਏ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਫਾਇਰ ਕਰਮਚਾਰੀਆਂ ਨੇ ਗੋਦਾਮ ਵਿਚ ਪਏ ਤਿੰਨ ਗੈਸ ਸਿਲੰਡਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਪਤਾ ਲੱਗਦੇ ਹੀ ਪੀ.ਸੀ.ਆਰ. ਦਸਤੇ ਵੀ ਮੌਕੇ ’ਤੇ ਪੁੱਜ ਗਏ।
ਇਹ ਵੀ ਪੜ੍ਹੋ- UK ਦਾ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਲਏ ਪੈਸੇ, ਰਿਫਿਊਜ਼ਲ ਦਾ ਕਹਿ ਕੇ ਟ੍ਰੈਵਲ ਏਜੰਟ ਖ਼ੁਦ ਪਹੁੰਚੀ ਵਿਦੇਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਨੌਰੀ ਬਾਰਡਰ 'ਤੇ ਜ਼ਖ਼ਮੀ ਹੋਏ ਕਿਸਾਨ ਪ੍ਰਿਤਪਾਲ ਬਾਰੇ ਹਾਈਕੋਰਟ 'ਚ ਹਰਿਆਣਾ ਪੁਲਸ ਦਾ ਹੈਰਾਨੀਜਨਕ ਬਿਆਨ
NEXT STORY