ਚੰਡੀਗੜ੍ਹ- ਡੀ. ਐੱਮ. ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਦੇ ਹੋਏ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਕਰਦੇ ਹਾਈਕੋਰਟ ਨੇ ਪੰਜਾਬ ਪੁਲਸ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਸ ਤੋਂ ਪਹਿਲਾਂ ਟ੍ਰਾਇਲ ਕੋਰਟ ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
ਜ਼ਿਕਰਯੋਗ ਹੈ ਕਿ ਡੀ. ਐੱਮ. ਗਗਨਦੀਪ ਰੰਧਾਵਾ ਸੁਸਾਈਡ ਕੇਸ 'ਚ ਸੁਖਦੇਵ ਭੁੱਲਰ ਦਾ ਨਾਮ ਵੀ ਐੱਫ਼. ਆਈ. ਆਰ. ਵਿੱਚ ਦਰਜ ਹੈ। ਹਾਲਾਂਕਿ ਇਸ ਮਾਮਲੇ 'ਚ ਉਨ੍ਹਾਂ ਦੀ ਹੁਣ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਸੁਖਦੇਵ ਭੁੱਲਰ ਨੇ ਸਿਹਤ ਖ਼ਰਾਬ ਹੋਣ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਦਾਲਤ ਨੂੰ ਜਾਂਚ 'ਚ ਸਹਿਯੋਗ ਕਰਨ ਦੀ ਗੱਲ ਵੀ ਆਖੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
"ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ ਤਿੱਖੇ ਬੋਲ
NEXT STORY