ਚੀਮਾ ਮੰਡੀ/ਸਤੌਜ (ਗੋਇਲ, ਬੇਦੀ) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਸਮੂਹ ਦਿਵਿਆਂਗਜਨ ਲਾਭਪਾਤਰੀਆਂ ਨੂੰ ਪ੍ਰੇਰਦਿਆਂ ਕਿਹਾ ਕਿ ਜ਼ਿੰਦਗੀ ’ਚ ਕਦੇ ਵੀ ਇਸ ਗੱਲ ’ਤੇ ਅਫ਼ਸੋਸ ਨਹੀਂ ਕਰਨਾ ਕਿ ਉਹ ਕਿਸੇ ਅੰਗ ਪੱਖੋਂ ਅਧੂਰੇ ਰਹਿ ਗਏ ਹਨ ਅਤੇ ਜਾਂ ਆਰਥਿਕ ਤੌਰ ’ਤੇ ਕਮਜ਼ੋਰ ਹੋਣ ਕਾਰਨ ਕੁਝ ਕਰ ਨਹੀਂ ਸਕੇ।
ਮੁੱਖ ਮੰਤਰੀ ਮਾਨ ਦੇ ਮਾਤਾ ਜੀ ਹਰਪਾਲ ਕੌਰ, ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਵਰਿੰਦਰ ਗੋਇਲ ਦੀ ਮੌਜੂਦਗੀ ’ਚ ਦਿਵਿਆਂਗਜਨ ਲਾਭਪਾਤਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਇਨਸਾਨ ਮਾਨਸਿਕ ਤੌਰ ’ਤੇ ਮਜ਼ਬੂਤ ਹੁੰਦਾ ਹੈ ਅਤੇ ਆਪਣੇ ਇਰਾਦਿਆਂ ਨੂੰ ਮਜ਼ਬੂਤ ਰੱਖਦਾ ਹੈ ਤਾਂ ਦੁਨੀਆ ਦੀ ਕੋਈ ਵੀ ਤਾਕਤ ਉਸਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦੀ ਅਤੇ ਸਮਾਜ ’ਚ ਅਜਿਹੀਆਂ ਅਨੇਕਾਂ ਮਿਸਾਲਾਂ ਮੌਜੂਦ ਹਨ ਜਿਨ੍ਹਾਂ ਨੇ ਆਪਣੇ ਦ੍ਰਿੜ ਇਰਾਦਿਆਂ ਸਦਕਾ ਮੁਸੀਬਤਾਂ ਦੇ ਪਹਾੜਾਂ ਨੂੰ ਵੀ ਬੌਣਾ ਕਰ ਦਿਖਾਇਆ ਹੈ।
ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ 60 ਫੁੱਟ ਦਾ ਰਾਵਣ ਕੀਤਾ ਜਾਵੇਗਾ ਅਗਨ ਭੇਟ
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਉਣ ਦੀ ਦਿਸ਼ਾ ’ਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਤੇ ਅਲਿਮਕੋ ਦੇ ਸਹਿਯੋਗ ਨਾਲ ਲਗਵਾਏ ਜਾਣ ਵਾਲੇ ਅਜਿਹੇ ਸਹਾਇਕ ਉਪਕਰਨ ਵੰਡ ਸਮਾਰੋਹ ਵੀ ਉਸੇ ਦਿਸ਼ਾ ’ਚ ਇਕ ਸਾਰਥਕ ਉਪਰਾਲਾ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੰਗਰੂਰ ਵਿਧਾਇਕ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਹਰੇਕ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ’ਚ ਅਧਿਕਾਰੀ ਖੁਦ ਪਹੁੰਚ ਕਰ ਕੇ ਹਰ ਸੁਵਿਧਾ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਸਮੇਤ ਹੋਰਨਾਂ ਸ਼ਖਸੀਅਤਾਂ ਵੱਲੋਂ 181 ਦਿਵਿਆਂਗਜਨ ਨੂੰ ਭਾਰਤ ਸਰਕਾਰ ਦੀ ਅਡਿਪ ਯੋਜਨਾ ਦੇ ਤਹਿਤ ਕਰੀਬ 41.09 ਲੱਖ ਰੁਪਏ ਦੀ ਲਾਗਤ ਦੇ ਸਹਾਇਕ ਉਪਕਰਨ ਵੰਡੇ ਗਏ ਜਿਨ੍ਹਾਂ ’ਚ ਮੋਟਰਾਈਜ਼ਡ ਟਰਾਈਸਾਈਕਲ, ਵ੍ਹੀਲ ਚੇਅਰ, ਟਰਾਈਸਾਈਕਲ, ਸੀ.ਪੀ. ਚੇਅਰ, ਕੰਨਾਂ ਦੀਆਂ ਮਸ਼ੀਨਾਂ, ਬਣਾਉਟੀ ਅੰਗ, ਰੋਲੇਟਰ, ਕੈਲੀਪਰਜ਼, ਸਮਾਰਟ ਫੋਨ ਆਦਿ ਵੀ ਸ਼ਾਮਲ ਹਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸਮੂਹ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: ਉਧਾਰ ਦਿੱਤਾ ਹਜ਼ਾਰ ਰੁਪਈਆ ਮੰਗਣਾ ਪਿਆ ਮਹਿੰਗਾ, ਦੋਸਤ ਨੇ ਹੀ ਕਰ ਦਿੱਤਾ ਕਤਲ
ਸਮਾਗਮ ਦੌਰਾਨ ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਸਮਾਲ ਸਕੇਲ ਦਲਵੀਰ ਸਿੰਘ ਢਿੱਲੋਂ, ਵਿੱਤ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਸ਼ੇਨਾ ਅਗਰਵਾਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਚਰਨਜੀਤ ਸਿੰਘ ਮਾਨ ਐਡੀਸ਼ਨਲ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ, ਡਿਪਟੀ ਮੈਨੇਜਰ ਅਲਿਮਕੋ ਇਸ਼ਵਿੰਦਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਬੜਿੰਗ ਸਮੇਤ ਹੋਰ ਅਧਿਕਾਰੀ, ਆਗੂ ਤੇ ਪਿੰਡ ਵਾਸੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਦੀ ਅਪੀਲ, ਕਿਸਾਨ ਝੋਨੇ ਦੀ ਪਰਾਲੀ ਨਾ ਸਾੜਨ
NEXT STORY