ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਗਿੱਲ ਰੋਡ 'ਤੇ ਉਸ ਵੇਲੇ ਇੱਕ ਵੱਡਾ ਹਾਦਸਾ ਹੋ ਗਿਆ, ਜਦੋਂ ਇਕ ਐਕਟਿਵਾ, ਜਿਸ ਨੂੰ ਇਕ 17 ਸਾਲਾ ਨੌਜਵਾਨ ਚਲਾ ਰਿਹਾ ਸੀ, ਦੀ ਇੱਕ ਮੋਟਰਸਾਈਕਲ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦੇ ਸਿਰ 'ਤੇ ਡੂੰਘੀ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਐਕਟਿਵਾ ਸਵਾਰ ਆਪਣੀ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਇਸ ਦੌਰਾਨ ਉੱਥੇ ਹੀ ਮੋਟਰਸਾਈਕਲ ਸਵਾਰ ਸਾਹਮਣਿਓਂ ਮੋੜ ਮੁੜਨ ਹੀ ਲੱਗਾ ਸੀ ਕਿ ਦੋਵੇਂ ਵਾਹਨ ਇਕ-ਦੂਜੇ ਨਾਲ ਟਕਰਾ ਗਏ। ਪ੍ਰਤੱਖਦਰਸ਼ੀਆਂ ਮੁਤਾਬਕ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੇ ਖ਼ੂਨ ਦੇ ਛਿੱਟੇ ਕਾਫ਼ੀ ਦੂਰ ਤੱਕ ਡਿੱਗੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵੱਡੀ ਵਾਰਦਾਤ, ਮੋਟਰ 'ਤੇ ਬੈਠੇ ਕਿਸਾਨ ਦਾ ਤਾਬ.ੜਤੋੜ ਗੋ.ਲ਼ੀਆਂ ਵਰ੍ਹਾ ਕੇ ਕਰ'ਤਾ ਕ.ਤਲ
ਇਸ ਹਾਦਸੇ ਦੌਰਾਨ ਦੋਵਾਂ ਨੌਜਵਾਨਾਂ ਨੂੰ ਸੱਟਾਂ ਲੱਗੀਆਂ ਸਨ, ਪਰ ਮੋਟਰਸਾਈਕਲ ਸਵਾਰ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਨੂੰ ਕਿਸੇ ਤਰ੍ਹਾਂ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਜ਼ਿਆਦਾ ਖ਼ੂਨ ਵਗ ਜਾਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚ ਭਿੜ ਗਏ ਕੈਦੀ, ਸੂਏ ਮਾ.ਰ-ਮਾ.ਰ ਨੌਜਵਾਨ ਨੂੰ ਕਰ'ਤਾ ਲ.ਹੂ-ਲੁਹਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰੀ ਜੇਲ੍ਹ 'ਚ ਭਿੜ ਗਏ ਕੈਦੀ, ਸੂਏ ਮਾ.ਰ-ਮਾ.ਰ ਨੌਜਵਾਨ ਨੂੰ ਕਰ'ਤਾ ਲ.ਹੂ-ਲੁਹਾਨ
NEXT STORY