ਲੁਧਿਆਣਾ (ਰਾਜ)- ਸਾਊਥ ਸਿਟੀ ਇਲਾਕੇ 'ਚ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਕੇ ਹੇਠਾਂ ਡਿੱਗ ਗਿਆ। ਮੋਟਰਸਾਈਕਲ ਸਵਾਰ ਨੌਜਵਾਨ ਦੇ ਸਿਰ 'ਤੇ ਸੱਟ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਸ਼ੋਕ ਕੁਮਾਰ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਪੀ.ਏ.ਯੂ. ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਅਸ਼ੋਕ ਕੁਮਾਰ ਦੁੱਗਰੀ ਦੇ ਰੂਪ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਅਸ਼ੋਕ ਦਾ ਬਾਂਸ ਮਟੀਰੀਅਲ ਦਾ ਕੰਮ ਹੈ। ਉਹ ਕਿਸੇ ਕੰਮ ਲਈ ਸਾਊਥ ਸਿਟੀ ਗਿਆ ਹੋਇਆ ਸੀ। ਜਦੋਂ ਉਹ ਵਾਪਸ ਘਰ ਜਾ ਰਿਹਾ ਸੀ ਤਾਂ ਅਚਾਨਕ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਿਆ। ਹਾਦਸੇ 'ਚ ਅਸ਼ੋਕ ਦਾ ਮੋਟਰਸਾਈਕਲ ਹੇਠਾਂ ਡਿੱਗ ਗਿਆ ਅਤੇ ਉਸ ਦੇ ਸਿਰ 'ਤੇ ਸੱਟ ਲੱਗ ਗਈ।
ਇਹ ਵੀ ਪੜ੍ਹੋ- ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ'ਤਾ ਮੁੰਡਾ
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਹਾਦਸੇ ਨੂੰ ਦੇਖ ਕੇ ਰਾਹਗੀਰਾਂ ਨੇ ਮੌਕੇ 'ਤੇ ਐਂਬੂਲੈਂਸ ਬੁਲਾ ਕੇ ਉਸਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ'ਤਾ ਮੁੰਡਾ
NEXT STORY