ਚੰਡੀਗੜ੍ਹ : ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਵਿਖੇ ਜ਼ਮੀਨੀ ਝਗੜੇ ਕਾਰਨ 'ਆਪ' ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕਾਮੀ ਨੇ ਆਪਣੇ ਛੋਟੇ ਭਰਾ ਸਿਮਰਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਾਰਟੀ ਦੇ ਕਾਰਕੁੰਨ ਵਲੋਂ ਆਪਣੇ ਹੀ ਭਰਾ ਦਾ ਕਤਲ ਕੀਤਾ ਗਿਆ ਹੈ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਫ਼ਰਾਰ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਰੂਰਲ 'ਚ ਅਮਨ ਅਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੈ। ਮਜੀਠੀਆ ਨੇ ਕਿਹਾ ਕਿ ਇਹ ਬਾਰਡਰ ਜ਼ਿਲ੍ਹਾ ਹੈ ਅਤੇ ਸਰਹੱਦੀ ਜ਼ਿਲ੍ਹਾ ਵੀ ਸੂਬੇ ਅੰਦਰ ਸੁਰੱਖਿਅਤ ਨਹੀਂ ਹੈ। ਪੁਲਸ ਪ੍ਰਸ਼ਾਸਨ 'ਤੇ ਵੀ ਸਵਾਲ ਚੁੱਕਦਿਆਂ ਮਜੀਠੀਆ ਨੇ ਕਿਹਾ ਕਿ ਪੁਲਸ ਵਲੋਂ ਸਿਰਫ ਤਮਾਸ਼ਾ ਦੇਖਿਆ ਜਾ ਰਿਹਾ ਹੈ।

ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ ਅਫਸਰ ਬਦਲੇ
NEXT STORY