ਬਠਿੰਡਾ/ਤਲਵੰਡੀ ਸਾਬੋ (ਵਰਮਾ, ਮੁਨੀਸ਼) : ਵਿਜੀਲੈਂਸ ਬਿਊਰੋ ਵੱਲੋਂ ਤਹਿਸੀਲਦਾਰ ਦਫ਼ਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ ਤਹਿਸੀਲ ਤਲਵੰਡੀ ਸਾਬੋ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ ਦਾ ਮਾਮਲਾ, ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਅਰੁਣਾਚਲ ਪ੍ਰਦੇਸ਼
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸ ਦੇ ਵਿਆਹ ਦਾ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਉਸ ਵੱਲੋਂ ਮਿੰਨਤ ਕਰਨ ’ਤੇ ਉਹ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।
ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ
ਉਕਤ ਮੁਲਜ਼ਮ 1500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜ਼ਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰੰਗੇ ਹੱਥੀਂ ਕਾਬੂ ਕਰ ਲਿਆ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਦਾਅਵਾ, 'ਸੂਬਾ 2030 ਤੱਕ ਮਲੇਰੀਆ ਮੁਕਤ ਹੋਵੇਗਾ'
NEXT STORY