ਬੁਢਲਾਡਾ,(ਬਾਸਲ) : ਜਦੋਂ ਤੋਂ ਭਾਜਪਾ ਨੇ ਦੇਸ਼ ਦੀ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਦੇਸ਼ ਦਾ ਅਰਾਜਕਤਾ, ਬੇਰੋਜ਼ਗਾਰੀ ਵੱਲ ਵਧਣਾ ਸਾਬਿਤ ਕਰਦਾ ਹੈ ਕਿ ਦੇਸ਼ ਨੂੰ ਚਲਾਉਣਾ ਭਾਜਪਾ ਦੇ ਵੱਸ ਦੀ ਗੱਲ ਨਹੀਂ।’’ ਇਸ ਗੱਲ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਹਲਕਾ ਮੌੜ ਦੀ ਇੰਚਾਰਜ ਡਾ ਮਨੋਜ ਮੰਜੂ ਬਾਂਸਲ ਨੇ ਸਮਾਰਟ ਫੋਨ ਵੰਡ ਸਮਾਰੋਹ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਅੰਨਦਾਤਾ ਅੱਜ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਕਾਰਣ ਅਤੇ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਚੱਲਦੇ ਸੜਕਾਂ ’ਤੇ ਰਾਤਾਂ ਗੁਜ਼ਾਰ ਕੇ ਆਪਣੇ ਹੱਕਾਂ ਦੀ ਲੜਾਈ ਲੜ ਰਿਹਾ ਜੋਕਿ ਕੇਂਦਰ ਸਰਕਾਰ ਲਈ ਸ਼ਰਮ ਦੀ ਗੱਲ ਹੈ ਪਰ ਮੋਦੀ ਸਾਹਬ ਟੱਸ ਤੋਂ ਮੱਸ ਨਹੀਂ ਹੋ ਰਹੇ। ਬਲਕਿ ਨਾਦਰਸ਼ਾਹੀ ਫ਼ਰਮਾਨ ਸੁਣਾਉਂਦੇ ਹੋਏ ਕਹਿ ਰਹੇ ਹਨ ਕੀ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ , ਜਿਸ ਤੋਂ ਸਾਬਿਤ ਹੁੰਦਾ ਹੈ ਕਿ ਭਾਜਪਾ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ ਪਰ ਦੇਸ਼ ਦੀ ਸੂਝਵਾਨ ਜਨਤਾ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਕੇ ਉਸ ਦਾ ਹੰਕਾਰ ਤੋੜ ਦੇਵੇਗੀ।
ਡਾ ਬਾਸਲ ਨੇ ਕਿਹਾ ਕਿ ਅੱਜ ਸਮੁੱਚੀ ਕਾਂਗਰਸ ਅੰਦੋਲਨ ’ਚ ਡਟ ਕੇ ਕਿਸਾਨਾਂ ਦੇ ਨਾਲ ਖਡ਼੍ਹੀ ਹੈ ਤੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਕਿਸਮ ਦਾ ਖਿਲਵਾੜ ਨਹੀਂ ਹੋਣ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਰਾਜ ’ਚ ਹਰ ਵਰਗ ਦੇ ਨਾਲ-ਨਾਲ ਸਾਰੇ ਸੂਬੇ ਖ਼ੁਸ਼ ਅਤੇ ਖ਼ੁਸ਼ਹਾਲ ਸਨ ਅਤੇ ਅੱਜ ਕਾਂਗਰਸ ਦੇ ਰਾਜ ਨੂੰ ਯਾਦ ਕਰ ਰਹੇ ਹਨ ਕਿਉਂਕਿ ਕਾਂਗਰਸ ਨੇ ਕਦੇ ਵੀ ਕਿਸੇ ਵੀ ਵਿਰੋਧੀ ਪਾਰਟੀ ਦੇ ਸੀ. ਐੱਮ. ਨਾਲ ਭੇਦਭਾਵ ਨਹੀਂ ਕੀਤਾ ਪਰ ਕੇਂਦਰ ਦੀ ਭਾਜਪਾ ਸਰਕਾਰ ਕਾਂਗਰਸ ਰਾਜ ਵਾਲੇ ਸੂਬਿਆਂ ਨਾਲ ਭੇਦਭਾਵ ਕਰ ਰਹੀ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬੋਘ ਸਿੰਘ, ਰਾਕੇਸ ਕੁਮਾਰ ਹਾਜ਼ਰ ਸਨ
ਕੈਪਟਨ ਦੇ ਮੰਤਰੀ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਸੀਹਤ
NEXT STORY