ਪਟਿਆਲਾ (ਜੋਸਨ)—ਹਿੰਦੂਆਂ ਦੇ ਨਾਂ 'ਤੇ ਰਾਜਨੀਤੀ ਕਰਨ ਅਤੇ ਸੱਤਾ ਹਾਸਲ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਨੇ ਸੂਬੇ 'ਚ ਜਿਸ ਤਰ੍ਹਾਂ ਲੋਕ ਸਭਾ ਸੀਟਾਂ ਦੀ ਵੰਡ ਕੀਤੀ ਹੈ, ਇਸ ਨਾਲ ਭਾਜਪਾ ਨੇ 45 ਫ਼ੀਸਦੀ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਇਹ ਪ੍ਰਗਟਾਵਾ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਦੇ ਗਠਜੋੜ ਤੋਂ ਬਾਅਦ ਭਾਜਪਾ ਕੋਲ 3 ਸੀਟਾਂ ਸਨ। ਇਨ੍ਹਾਂ 'ਚੋਂ ਵੀ ਭਾਜਪਾ ਨੇ ਕੋਈ ਵੀ ਸੀਟ ਹਿੰਦੂ ਨਹੀਂ ਦਿੱਤੀ ਹੈ। ਗੁਪਤਾ ਨੇ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਭਾਜਪਾ ਸਿਰਫ਼ ਹਿੰਦੂਆਂ ਤੋਂ ਵੋਟ ਹਾਸਲ ਕਰ ਕੇ ਸੱਤਾ 'ਤੇ ਕਾਬਜ਼ ਹੋਣਾ ਚਾਹੁੰਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ ਕਿ 'ਭਾਰਤ ਨੇ ਪ੍ਰਮਾਣੂ ਹਥਿਆਰ 'ਦੀਵਾਲੀ' 'ਤੇ ਚਲਾਉਣ ਲਈ ਨਹੀਂ ਰੱਖੇ' 'ਤੇ ਪਲਟਵਾਰ ਕਰਦਿਆਂ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਵਿਵਾਦਤ ਬਿਆਨ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਵੀ ਪ੍ਰਮਾਣੂ ਬੰਬ 'ਈਦ' ਉੱਤੇ ਚਲਾਉਣ ਲਈ ਨਹੀਂ ਰੱਖੇ। ਮਹਿਬੂਬਾ ਮੁਫ਼ਤੀ ਦੇ ਇਸ ਬਿਆਨ 'ਤੇ ਭੜਕੀ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰ ਪ੍ਰਮੁੱਖ ਪਵਨ ਗੁਪਤਾ ਨੇ ਇਸ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਅਜਿਹੇ ਬਿਆਨ ਦੇਣ ਵਾਲਿਆਂ ਨੂੰ ਦੇਸ਼ ਦੇ ਗ਼ੱਦਾਰ ਕਿਹਾ। ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਨਾਂ ਕਿਸੇ ਦੇਰੀ ਅਜਿਹੇ ਗੱਦਾਰਾਂ ਨੂੰ ਦਿੱਤੀ ਸੁਰੱਖਿਆ ਤੁਰੰਤ ਵਾਪਸ ਲਈ ਜਾਵੇ।
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਕੁਮਾਰ ਗੁਪਤਾ ਨੇ ਕਿਹਾ ਕਿ ਸੂਬੇ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਸਾਲ 2007 ਤੋਂ 2017 ਦੇ ਕਾਰਜਕਾਲ ਦੌਰਾਨ ਅੱਤਵਾਦ ਪੀੜਤ 35 ਹਜ਼ਾਰ ਹਿੰਦੂਆਂ ਅਤੇ ਹੋਰਨਾਂ ਲਈ ਸਾਲ 2006 'ਚ ਜਾਰੀ ਕੀਤਾ ਗਿਆ 781 ਕਰੋੜ ਰੁਪਏ ਦਾ ਪੈਕੇਜ ਵੀ ਜਾਰੀ ਨਹੀਂ ਕਰਵਾ ਸਕੀ ਹੈ। ਗੁਪਤਾ ਨੇ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਲੈ ਕੇ ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਨ੍ਹਾਂ ਵੱਲੋਂ ਪਹਿਲ ਦੇ ਆਧਾਰ 'ਤੇ ਇਨ੍ਹਾਂ ਮਾਮਲਿਆਂ ਨੂੰ ਹੱਲ ਕਰਵਾਇਆ ਜਾਵੇਗਾ।
ਅਕਾਲੀਆਂ ਨੇ ਦਹਾਕਿਆਂ ਤੋਂ ਬਣਾਏ ਆਪਣੇ ਕਿਲੇ ਬਚਾਉਣ ਲਈ ਉਤਾਰੇ ਪਾਰਟੀ ਦੇ ਵੱਡੇ ਆਗੂ
NEXT STORY