ਜੈਤੋ (ਰਘੂਨੰਦਨ ਪਰਾਸ਼ਰ)- 'ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ' ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਆਰ .ਪੀ .ਸਿੰਘ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਇਹ ਬਿਆਨ ਬੇਹੱਦ ਨਿੰਦਣਯੋਗ ਵਰਤਾਰਾ ਹੈ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਹੋਂਦ ਵਿੱਚ ਆਈ ਸਿੱਖ ਕੌਮ ਦੀ ਮਹਾਨ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਤੋੜ-ਮਰੋੜ ਕੇ ਆਪਣੇ ਫਿਰਕਾਪ੍ਰਸਤ ਨੇਤਾਵਾਂ ਨੂੰ ਖੁਸ਼ ਕਰਨ ਲਈ ਬੇਹੱਦ ਘਟੀਆ ਹਰਕਤ ਹੈ ਜਿਸ ਤਹਿਤ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਕ੍ਰਿਸਚੀਅਨ ਕਮੇਟੀ ਕਿਹਾ ਹੈ, ਜੋ ਕਿ ਕਾਨੂੰਨੀ ਤੇ ਸਿਧਾਂਤਕ ਤੌਰ 'ਤੇ ਵੀ ਗਲਤ ਹੈ।
ਇਹ ਵੀ ਪੜ੍ਹੋ- ਦਾਦੇ-ਪੋਤੀ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ 'ਚ ਵੜ ਗਈ ਸਕੂਟਰੀ ਤੇ ਸੀਟਾਂ 'ਤੇ ਖਿੱਲਰ ਗਈਆਂ ਲਾ.ਸ਼ਾਂ
ਪੀਰਮੁਹੰਮਦ ਨੇ ਕਿਹਾ ਇਹ ਸਿੱਧੇ ਤੌਰ 'ਤੇ ਸਿੱਖਾਂ ਨੂੰ ਚਿੜਾਉਣ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਸਿੱਖ ਕੌਮ ਅਤੇ ਪੰਜਾਬੀਆਂ ਦੀ ਹਰਮਨ ਪਿਆਰੀ ਜਮਾਤ ਹੈ ਇਸ ਬਾਰੇ ਆਰ.ਪੀ. ਸਿੰਘ ਦੇ ਬਿਆਨ ਨਾਲ ਸਿੱਖਾਂ ਦੇ ਜਜ਼ਬਾਤਾਂ ਨੂੰ ਭਾਰੀ ਸੱਟ ਵੱਜੀ ਹੈ। ਇਸ ਜਥੇਬੰਦੀ ਪ੍ਰਤੀ ਘ੍ਰਿਣਾਜਨਕ ਵਰਤਾਰਾ ਅਪਣਾਉਣ ਵਾਲੇ ਆਰ.ਪੀ. ਸਿੰਘ, ਜੋ ਕਿ ਨਵੀਂ ਦਿੱਲੀ ਦੇ ਰਹਿਣ ਵਾਲੇ ਹਨ, ਦੇ ਖ਼ਿਲਾਫ਼ ਸਿੱਖ ਪ੍ਰੰਪਰਾਵਾ ਤਹਿਤ ਕਾਰਵਾਈ ਕੀਤੀ ਜਾਵੇ।
ਉਕਤ ਮੰਗ ਦੋਹਾਂ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਭੇਜ ਕੇ ਕੀਤੀ। ਇਸ ਮੌਕੇ ਐਡਵੋਕੇਟ ਢੀਂਗਰਾ ਨੇ ਕਿਹਾ ਕਿ ਆਰ.ਪੀ. ਸਿੰਘ ਦਾ ਉਕਤ ਬਿਆਨ ਪੰਜਾਬ ਦੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਭਾਜਪਾ ਦੀ ਸਿੱਧੀ ਦਖਲ ਅੰਦਾਜ਼ੀ ਦਾ ਸਿਖਰ ਹੈ। ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰ ਕੇ ਸਿੱਖਾਂ ਦੇ ਹਿਰਦਿਆਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਸਿੰਘ ਸਾਹਿਬਾਨ ਆਰ.ਪੀ. ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ- ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਵੜੀ ਬੱਸ, ਬਾਈਕ 'ਤੇ ਜਾਂਦੇ ਪਤੀ-ਪਤਨੀ ਨੂੰ ਦਰੜਿਆ, ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਕਾਬੂ ਹੋ ਕੇ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਵੜੀ ਬੱਸ, ਬਾਈਕ 'ਤੇ ਜਾਂਦੇ ਪਤੀ-ਪਤਨੀ ਨੂੰ ਦਰੜਿਆ, ਮੌਤ
NEXT STORY