ਚੰਡੀਗੜ੍ਹ (ਅੰਕੁਰ ਤਾਂਗੜੀ)- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਪੰਜਾਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆੜੇ ਹੱਥ ਲੈਂਦੇ ਹੋਏ ਕਿਹਾ ਹੈ ਕਿ ਉਹ ਸੂਬਾ ਸਰਕਾਰ ਤੋਂ ਹਿਸਾਬ ਮੰਗਣ ਦੀ ਬਜਾਏ ਕੇਂਦਰ ਸਰਕਾਰ 'ਤੇ ਸਿਰਫ਼ ਰਾਜਨੀਤਿਕ ਤੀਰ ਚਲਾ ਰਹੇ ਹਨ। ਆਰਪੀ ਸਿੰਘ ਨੇ ਆਪਣੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਜਿਵੇਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ ਦੌਰੇ ਤੋਂ ਵਾਪਸ ਆਏ, ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ। ਮੋਦੀ ਨੇ ਹੜ੍ਹ ਦੀ ਸਥਿਤੀ ਬਾਰੇ ਜਾਣਕਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ਅਤੇ ਕਸਬਿਆਂ ਵਿੱਚ NDRF, BSF, ਫੌਜ ਅਤੇ ਹਵਾਈ ਫੌਜ ਵਰਗੀਆਂ ਕੇਂਦਰੀ ਏਜੰਸੀਆਂ ਦਿਨ-ਰਾਤ ਰਾਹਤ ਕੰਮਾਂ ਵਿੱਚ ਜੁਟੀ ਹੋਈਆਂ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ, ਰਾਹਤ ਸਮੱਗਰੀ ਵੰਡ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਆਰਪੀ ਸਿੰਘ ਨੇ ਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ “ਹਕੀਕਤ ਇਹ ਹੈ ਕਿ ਕੇਂਦਰ ਸਰਕਾਰ ਮੈਦਾਨ ਵਿੱਚ ਕੰਮ ਕਰ ਰਹੀ ਹੈ, ਜਦਕਿ ਤੁਹਾਡੀ ਰਾਜਨੀਤੀ ਸਿਰਫ਼ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਸਸਤੀ ਲੋਕਪ੍ਰਿਯਤਾ ਹਾਸਲ ਕਰਨ ਤੱਕ ਸੀਮਿਤ ਹੈ।” ਭਾਜਪਾ ਦੇ ਬੁਲਾਰੇ ਦੇ ਇਸ ਬਿਆਨ ਤੋਂ ਸਪੱਸ਼ਟ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਵਿੱਚ ਹੜ੍ਹ ਰਾਹਤ ਕਾਰਜਾਂ ਨੂੰ ਲੈ ਕੇ ਤਣਾਅ ਵੱਧ ਰਿਹਾ ਹੈ।
ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ, ਨਵੇਂ ਤਰੀਕੇ ਨਾਲ ਭੇਜੀ ਜਾ ਰਹੀ ਰਾਹਤ ਸਮੱਗਰੀ
NEXT STORY