ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲੈਣ ਦੇ ਫੈਸਲੇ ਨੂੰ ਪੰਜਾਬ ਭਾਰਤੀ ਜਨਤਾ ਪਾਰਟੀ 12 ਅਗਸਤ ਨੂੰ ਸੂਬੇ ਭਰ ‘ਚ ਸਰਕਲ ਪੱਧਰ ‘ਤੇ ਕਿਸਾਨ ਵਿਜੇ ਦਿਵਸ ਵਜੋਂ ਮਨਾਏਗੀ। ਇਹ ਐਲਾਨ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਰੇ ਪੰਜਾਬੀਆਂ ਨੇ ਖਾਸ ਕਰਕੇ ਕਿਸਾਨਾਂ ਨੇ, ਪੰਜਾਬ ਦੀ ਰੀੜ੍ਹ ਦੀ ਹੱਡੀ ਕਹੀ ਜਾਣ ਵਾਲੀ ਕਿਸਾਨੀ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਕੀਤਾ ਸੀ ਅਤੇ ਇਸ ਵਿੱਚ ਭਾਜਪਾ ਪੰਜਾਬ ਕਿਸਾਨ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਸੀ। ਇਸ ਲਈ 12 ਅਗਸਤ ਨੂੰ ਪੰਜਾਬ ਭਰ ‘ਚ ਸਰਕਲ ਪੱਧਰ ‘ਤੇ ਇਸ ਨੂੰ ਭਾਜਪਾ ਕਿਸਾਨ ਵਿਜੇ ਦਿਵਸ ਵਜੋਂ ਮਨਾਏਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਐਲਾਨ ਪੰਜਾਬ ਦੇ ਕਿਸਾਨਾਂ, ਪੰਜਾਬੀਆਂ ਤੇ ਪੰਜਾਬੀਅਤ ਦੀ ਜਿੱਤ : ਸ਼ਰਮਾ
NEXT STORY