ਬੁਢਲਾਡਾ (ਮਨਜੀਤ) - ਬਰੇਟਾ ਦੇ ਆੜ੍ਹਤੀਆ ਦਲਵੀਰ ਸਿੰਘ ਕਾਲਾ ਕੁਲਰੀਆਂ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ 22 ਜੁਲਾਈ ਨੂੰ ਵੱਖ-ਵੱਖ ਸਮਾਜਿਕ, ਵਪਾਰਕ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੱਖੇ ਗਏ ਇਕੱਠ ਵਿੱਚ ਭਾਰਤੀ ਜਨਤਾ ਪਾਰਟੀ ਵੀ ਸ਼ਮੂਲੀਅਤ ਕਰੇਗੀ।
ਇਹ ਜਾਣਕਾਰੀ ਭਾਜਪਾ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਅਤੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਸਾਂਝੇ ਬਿਆਨ ਰਾਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦਲਵੀਰ ਸਿੰਘ ਕਾਲਾ ਕੁਲਰੀਆਂ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਰਾਜ ਵਿੱਚ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਅਤੇ ਨਿਰਾਸ਼ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ, ਜਿਸ ਕਾਰਨ ਵਪਾਰੀ ਵਰਗ ਸਮੇਤ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਪੀੜਤਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਦਲਵੀਰ ਸਿੰਘ ਕਾਲਾ ਕੁਲਰੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਵੇਗੀ।
ਭਿਆਨਕ ਸੜਕ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਨਾਲ ਔਰਤ ਦੀ ਮੌਤ
NEXT STORY